ਐੱਸਜੀਟੀਬੀ ਸਕੂਲ ’ਚ 12ਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ
ਐੱਸਜੀਟੀਬੀ ਸਕੂਲ ’ਚ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ
Publish Date: Fri, 10 Apr 2026 08:16 PM (IST)
Updated Date: Fri, 10 Apr 2026 08:17 PM (IST)

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਐੱਸਜੀਟੀਬੀ ਸਕੂਲ ’ਚ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਯਾਦਗਾਰੀ ਵਿਦਾਇਗੀ ਸਮਾਗਮ ਕਰਵਾਇਆ। ਇਸ ਦਾ ਪ੍ਰਬੰਧ 2026-27 ਬੈਚ ਦੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ, ਜਿਨ੍ਹਾਂ ਨੇ ਆਪਣੇ ਸੀਨੀਅਰਾਂ ਨੂੰ ਖੁਸ਼ਗਵਾਰ ਮਾਹੌਲ ’ਚ ਵਿਦਾਇਗੀ ਦਿੱਤੀ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਨਵਦੀਪ ਕੌਰ ਦੇ ਪ੍ਰੇਰਨਾਦਾਇਕ ਸੰਬੋਧਨ ਨਾਲ ਹੋਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਹੀ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਪਰਿਵਾਰ ਤੇ ਸਮਾਜ ਦੀਆਂ ਉਮੀਦਾਂ ਨੂੰ ਧਿਆਨ ’ਚ ਰੱਖਦਿਆਂ ਜੀਵਨ ’ਚ ਅੱਗੇ ਵਧਣ ਤੇ ਸਕੂਲ ਦਾ ਨਾਮ ਰੋਸ਼ਨ ਕਰਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਮਨੋਰੰਜਕ ਗਤੀਵਿਧੀਆਂ, ਖੇਡਾਂ ਤੇ ਸੱਭਿਆਚਾਰਕ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ। ਜੂਨੀਅਰ ਵਿਦਿਆਰਥੀਆਂ ਨੇ ਡਾਂਸ ਤੇ ਸੰਗੀਤ ਰਾਹੀਂ ਸਭ ਦਾ ਮਨ ਮੋਹ ਲਿਆ, ਜਦਕਿ ਲੜਕੀਆਂ ਵੱਲੋਂ ਪੱਛਮੀ ਨਾਚ ਦੀ ਪੇਸ਼ਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਆਪਣੇ ਤਜਰਬੇ ਤੇ ਯਾਦਾਂ ਸਾਂਝੀਆਂ ਕਰਦਿਆਂ ਸਕੂਲ ਨਾਲ ਬਿਤਾਏ ਸਮੇਂ ਨੂੰ ਯਾਦ ਕੀਤਾ। ਇਸ ਦੌਰਾਨ ਅਧਿਆਪਕਾਂ ਤੇ ਸਕੂਲ ਪ੍ਰਬੰਧਕਾਂ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਅੰਤ ’ਚ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।