ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੀਆਂ ਕਿਸਾਨ ਜੱਥੇਬੰਦੀਆਂ : ਢੇਸੀ
ਮਾਨ ਸਰਕਾਰ ਦੀਆਂ ਕਿਸਾਨ ਜੱਥੇਬੰਦੀਆਂ ਧੱਕੇਸ਼ਾਹੀ ਬਰਦਾਸ਼ ਨਹੀਂ ਕਰਨਗੀਆਂ - ਢੇਸੀ
Publish Date: Wed, 18 Feb 2026 07:27 PM (IST)
Updated Date: Wed, 18 Feb 2026 07:30 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਭਾਰਤੀ ਕਿਸਾਨ ਯੂਨੀਅਨ (ਦੁਆਬਾ) ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਹਰਜੀਤ ਸਿੰਘ ਢੇਸੀ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨਾਲ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਪਾਲ ਸਿੰਘ ਢੇਸੀ, ਜਰਨਲ ਸਕੱਤਰ ਤਰਸੇਮ ਸਿੰਘ ਢਿੱਲੋਂ ਤੇ ਸਰਕਲ ਪ੍ਰਧਾਨ (ਗੁਰਾਇਆ) ਰਣਜੀਤ ਸਿੰਘ ਖੇਲਾ ਵੀ ਮੌਜੂਦ ਸਨ। ਆਗੂਆਂ ਨੇ ਕਿਹਾ ਕਿ ਕਿਸਾਨ, ਮਜ਼ਦੂਰ ਤੇ ਸਰਕਾਰੀ ਮੁਲਾਜ਼ਮ ਆਪਣੇ ਹੱਕਾਂ ਤੇ ਮੰਗਾਂ ਲਈ ਸੰਘਰਸ਼ ਕਰਦੇ ਹਨ ਤਾਂ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਲਾਠੀਚਾਰਜ ਕਰਵਾਇਆ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਮਾਨ ਸਰਕਾਰ ਦਿੱਲੀ ਦੇ ਨੇਤ੍ਰਿਤਵ ਦੀ ਤਰਜ਼ ’ਤੇ ਪੰਜਾਬ ਨੂੰ ਚਲਾ ਰਹੀ ਹੈ, ਜਿਸਨੂੰ ਸੂਬੇ ਦੇ ਲੋਕ ਕਬੂਲ ਨਹੀਂ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਬਦਲਾਅ ਦੇ ਨਾਅਰੇ ’ਤੇ ਸੱਤਾ ’ਚ ਆਈ ਪਾਰਟੀ ਦੇ ਕਾਰਜਕਾਲ ਤੋਂ ਲੋਕ ਹੁਣ ਭਲੀਭਾਂਤ ਜਾਣੂ ਹੋ ਚੁੱਕੇ ਹਨ। ਆਗੂਆਂ ਨੇ ਚfਤਾਵਨੀ ਦਿੱਤੀ ਕਿ ਜੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 2027 ਦੀ ਵਿਧਾਨ ਸਭਾ ਚੋਣਾਂ ’ਚ ਲੋਕ ਵੋਟ ਦੀ ਤਾਕਤ ਨਾਲ ਜਵਾਬ ਦੇਣਗੇ।