ਦਾਣਾ ਮੰਡੀਆਂ ’ਚ ਪ੍ਰਬੰਧਾਂ ਦੀ ਘਾਟ ਕਾਰਨ ਕਿਸਾਨ ਪਰੇਸ਼ਾਨ : ਭੁੱਲਰ
ਦਾਣਾ ਮੰਡੀਆ ’ਚ ਸਰਕਾਰੀ ਪ੍ਰਬੰਧਾਂ ਦੀ ਘਾਟ ਕਾਰਨ ਕਿਸਾਨ ਹੋ ਰਹੇ ਪਰੇਸ਼ਾਨ - ਭੁੱਲਰ
Publish Date: Fri, 17 Apr 2026 07:11 PM (IST)
Updated Date: Fri, 17 Apr 2026 07:12 PM (IST)

-ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸੁਣੀਆਂ ਮੁਸ਼ਕਲਾਂ ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਹਲਕਾ ਨਕੋਦਰ ਦੀਆ ਵੱਖ-ਵੱਖ ਅਨਾਜ ਮੰਡੀਆਂ ’ਚ ਹਲਕਾ ਨਕੋਦਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਕੋਆਰਡੀਨੇਟਰ ਐਡਵੋਕੇਟ ਰਾਜਕਮਲ ਸਿੰਘ ਭੁੱਲਰ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ- ਨਿਰਦੇਸ਼ਾਂ ’ਤੇ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ। ਉਨਾਂ ਨੇ ਮੰਡੀਆਂ ਦੇ ਕੀਤੇ ਗਏ ਦੌਰੇ ਦੌਰਾਨ ਦੇਖਿਆ ਕਿ ਕਿਸਾਨ ਪ੍ਰਬੰਧਾਂ ਦੀ ਘਾਟ, ਖਰੀਦ ਵਿੱਚ ਮੁਸ਼ਕਲ, ਲਿਫਟਿੰਗ ਤੇ ਬਾਰਦਾਨੇ ਦੀ ਸਮੱਸਿਆ ਨਾਲ ਕਿਸਾਨ ਬਹੁਤ ਗੰਭੀਰ ਮੁਸ਼ਕਲਾਂ ਨਾਲ ਜੂਝ ਰਹੇ ਹਨ। ਉਨ੍ਹਾਂ ਨੇ ਸਰਕਾਰ ਦੇ ਮਾੜੇ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸਾਨ ਇਕ ਹਫਤੇ ਤੋਂ ਮੰਡੀਆਂ ’ਚ ਰੁਲ ਰਹੇ ਹਨ ਤੇ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਮੰਡੀਆਂ ’ਚ ਅਜੇ ਤੱਕ ਖਰੀਦ ਨਹੀਂ ਸ਼ੁਰੂ ਹੋਈ ਤੇ ਕਿਸਾਨ ਆਪਣਾ ਅਨਾਜ ਲੈ ਕੇ ਮੰਡੀਆਂ ਵਿੱਚ ਰੁਲ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਹਨਾਂ ਨਾਲ ਦਿਨ ਰਾਤ ਖੜ੍ਹਾ ਹੈ ਜੇ ਆਉਣ ਵਾਲੇ ਇੱਕ ਦੋ ਦਿਨਾਂ ਵਿੱਚ ਸਰਕਾਰ ਵੱਲੋਂ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪੱਧਰੀ ਧਰਨੇ ਲਾ ਕੇ ਸਰਕਾਰ ਦਾ ਘਿਰਾਓ ਕਰੇਗਾ। ਇਸ ਮੌਕੇ ਪਰਵਿੰਦਰ ਸਿੰਘ ਸ਼ਾਮਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਸਰਕਲ ਪ੍ਰਧਾਨ ਬਿਲਗਾ ਸ਼ਹਿਰੀ ਪਿਆਰਾ ਸਿੰਘ ਕੈਂਥ, ਸਰਕਲ ਪ੍ਰਧਾਨ ਦਿਹਾਤੀ ਮੇਜਰ ਸਿੰਘ ਔਜਲਾ, ਪਿਆਰਾ ਸਿੰਘ ਸੰਘੇੜਾ, ਹਰਬੰਸ ਸਿੰਘ ਦਰਦੀ, ਗੁਰਪ੍ਰੀਤ ਸਿੰਘ ਭੰਡਾਲ ਅਤੇ ਹੋਰ ਵੀ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।