- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਜੱਥੇਬੰਦੀਆਂ ਦੇ ਆਗੂ ਟਰੈਕਟਰ-ਟਰਾਲੀਆਂ ਲੈ ਕੇ ਚੰਡੀਗੜ੍ਹ ਧਰਨੇ ਲਈ ਰਵਾਨਾ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਬਲਾਕ ਫਿਲੌਰ ਤੇ ਗੁਰਾਇਆ ਸਰਕਲ ਤੋਂ ਕਿਸਾਨ ਜੱਥੇਬੰਦੀਆਂ ਦਾ ਕਾਫਲਾ ਟਰੈਕਟਰ-ਟਰਾਲੀਆਂ ਸਮੇਤ ਚੰਡੀਗੜ੍ਹ ਵਿਖੇ ਹੋਣ ਵਾਲੇ ਵਿਸ਼ਾਲ ਧਰਨੇ ’ਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਫਿਲੌਰ ਦੀ ਮੀਟਿੰਗ ਪ੍ਰਧਾਨ ਜਸਮੇਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ, ਜਿਸ ’ਚ ਯੂਨੀਅਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕਿਸਾਨ-ਮਜ਼ਦੂਰ ਆਪਣੀਆਂ ਹੱਕੀ ਮੰਗਾਂ ਲਈ ਵੱਧ ਤੋਂ ਵੱਧ ਗਿਣਤੀ ’ਚ ਟਰੈਕਟਰ-ਟਰਾਲੀਆਂ ਲੈ ਕੇ ਚੰਡੀਗੜ੍ਹ ਪਹੁੰਚਣ। ਢੀਂਡਸਾ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਜੇ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਕਿਸਾਨ ਜਥੇਬੰਦੀਆਂ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੀਆਂ। ਇਸ ਮੌਕੇ ਬਲਜੀਤ ਸਿੰਘ ਮਾਹਲ, ਲਖਵਿੰਦਰ ਸਿੰਘ ਮੋਤੀਪੁਰ ਖਾਲਸਾ, ਕੁਲਵੀਰ ਸਿੰਘ ਚੀਮਾ ਸਰਕਲ ਪ੍ਰਧਾਨ ਗੁਰਾਇਆ, ਨਰਿੰਦਰ ਸਿੰਘ ਸਹੋਤਾ, ਤਸਵੀਰ ਸਿੰਘ ਬਿੱਲਾ ਲੋਹਗੜ੍ਹ ਸਮੇਤ ਯੂਨੀਅਨ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।