ਮਨੋਜ ਚੋਪੜਾ, ਮਹਿਤਪੁਰ : ਸਬ-ਤਹਿਸੀਲ ਮਹਿਤਪੁਰ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਝੰਡੇ ਹੇਠ ਲਖੀਮਪੁਰ ਕਤਲੇਆਮ ਦੀ ਪਹਿਲੀ ਬਰਸੀ ਮੌਕੇ ਮੋਦੀ ਸਰਕਾਰ ਦਾ ਪੁਤਲਾ ਫ਼ੂਕ ਮੁਜਾਹਰਾ ਕਰ ਆਪਣਾ ਰੋਸ਼ ਜਾਹਰ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਅਰੋੜਾ ਨੇ ਕਿਹਾ ਕਿ ਅੱਜ ਇੱਕ ਸਾਲ ਹੋ ਗਿਆ ਲਖੀਮਪੁਰ ਕਤਲੇਆਮ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਜਿੰਨਾ ਨੂੰ ਅੱਜ ਅਸੀਂ ਸ਼ਰਧਾਂਜਲੀ ਭੇਟ ਕਰਦੇ ਹੋਏ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ, ਜੇਲ੍ਹਾਂ ਵਿੱਚ ਬੇਕਸੂਰ ਕਿਸਾਨਾਂ ਨੂੰ ਜਲਦ ਰਿਹਾਅ ਕੀਤਾਂ ਜਾਵੇ ਤੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਸਾਜਿਸ਼ਕਰਤਾ ਅਜੈ ਮਿਸ਼ਰਾ ਟੈਣੀ ਨੂੰ ਕੇਂਦਰੀ ਗ੍ਹਿ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰ ਕੇ ਜੇਲ੍ਹ ਭੇਜਿਆ ਜਾਵੇ। ਅੰਤ ਵਿੱਚ ਕਿਸਾਨਾਂ ਨੇ ਪ੍ਰਧਾਨ ਮੰਤਰੀ ਦੇ ਨਾਂ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਦਿਲਬਾਗ ਸਿੰਘ ਚੰਦੀ, ਕਾਮਰੇਡ ਸਿਕੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਰੋਸ ਪ੍ਰਦਰਸ਼ਨ ਮੌਕੇ ਭਾਰੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂ ਭਾਰੀ ਗਿਣਤੀ ਵਿੱਚ ਹਾਜ਼ਰ ਸਨ।