ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀਸੀ ਦਫ਼ਤਰ ਵਿਖੇ ਦਿੱਤੇ ਜਾ ਰਹੇ ਅਣਮਿੱਥੇ ਧਰਨੇ ਦੇ ਛੇਵੇਂ ਦਿਨ ਮੋਰਚੇ ਦੀ ਵਾਗਡੋਰ ਕਿਸਾਨ ਬੀਬੀਆਂ ਨੇ ਸੰਭਾਲੀ। ਵੱਖ-ਵੱਖ ਪਿੰਡਾਂ ਤੋਂ ਕਿਸਾਨੀ ਝੰਡੇ ਲੈ ਕੇ ਪੁੱਜੀਆਂ ਬੀਬੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀ ਸ਼ਕਤੀ ਦਾ ਅਹਿਸਾਸ ਕਰਵਾਇਆ। ਧਰਨੇ ਨੂੰ ਸੰਬੋਧਨ ਕਰਦੇ ਜਥੇਬੰਦੀ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਅਤੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਨੇ ਕਿਹਾ ਕਿ ਅੱਜ ਪੰਜਾਬ ਭਰ ਵਿਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਲੱਗੇ ਧਰਨੇ ਨੂੰ ਛੇ ਦਿਨ ਹੋ ਚੁੱਕੇ ਹਨ ਪਰ ਅਜੇ ਤਕ ਸਰਕਾਰ ਦਾ ਕੋਈ ਵੀ ਨੁਮਾਇੰਦਾ ਕਿਸਾਨਾਂ ਮਜ਼ਦੂਰਾਂ ਦੀ ਸਾਰ ਲੈਣ ਨਹੀਂ ਆਇਆ। ਇਸ ਦੇ ਉਲਟ ਲੋਕਾਂ ਦੀ ਆਪਣੀ ਸਰਕਾਰ ਹੋਣ ਦਾ ਢੋਂਗ ਰਚਣ ਵਾਲੀ ਭਗਵੰਤ ਮਾਨ ਸਰਕਾਰ ਨੇ ਬੀਤੇ ਦਿਨ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਖੇਤ ਮਜ਼ਦੂਰਾਂ 'ਤੇ ਲਾਠੀਚਾਰਜ ਕਰ ਕੇ ਲੋਕ ਵਿਰੋਧੀ ਸਰਕਾਰ ਹੋਣ ਦਾ ਸਬੂਤ ਦੇ ਦਿੱਤਾ ਹੈ। ਸਰਕਾਰ ਦੀ ਇਸ ਘਟੀਆ ਕਾਰਗੁਜ਼ਾਰੀ ਦੀ ਜਥੇਬੰਦੀ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਂਦੀ ਹੈ ਕਿਉਂਕਿ ਇਸ ਤਰ੍ਹਾਂ ਕਰ ਕੇ ਸਰਕਾਰ ਨੇ ਲੋਕਾਂ ਦੇ ਬੁਨਿਆਦੀ ਹੱਕ 'ਤੇ ਚੋਟ ਕਰ ਕੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਜੱਥੇਬੰਦੀ ਮਜ਼ਦੂਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਵੱਖ-ਵੱਖ ਬੁਲਾਰਿਆਂ ਨੇ ਕਿਸਾਨਾਂ ਦੀਆਂ ਮੁੱਖ ਮੰਗਾਂ ਦਾ ਜ਼ਿਕਰ ਕਰਦਿਆਂ ਸਰਕਾਰ ਤੁਰੰਤ ਮੰਨਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜਿਨਾਂ ਚਿਰ ਸਾਡੀਆਂ ਮੰਨੀਆਂ ਹੋਈਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸਾਡਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਗੁਰਮੇਲ ਸਿੰਘ ਰੇੜਵਾਂ, ਜਰਨੇਲ ਸਿੰਘ ਰਾਮੇ, ਜ਼ਿਲ੍ਹਾ ਪੈ੍ੱਸ ਸਕੱਤਰ ਹਰਪ੍ਰਰੀਤ ਸਿੰਘ ਕੋਟਲੀ ਗਾਜਰਾਂ , ਲਵਪ੍ਰਰੀਤ ਸਿੰਘ ਕੋਟਲੀ, ਜ਼ਿਲ੍ਹਾ ਖਜ਼ਾਨਚੀ ਜਗਦੀਸ਼ ਪਾਲ ਸਿੰਘ ਖ਼ਾਲਸਾ ਚੱਕ ਬਾਹਮਣੀਆਂ, ਬਲਜਿੰਦਰ ਸਿੰਘ ਰਾਜੇਵਾਲ, ਸੁਖਦੇਵ ਸਿੰਘ ਟੁਰਨਾ, ਨਿੰਦਰ ਸਿੰਘ ਰਾਜੇਵਾਲ, ਰਜਿੰਦਰ ਸਿੰਘ ਨੰਗਲ ਅੰਬੀਆਂ, ਗੁਰਪਾਲ ਸਿੰਘ ਈਦਾਂ, ਬਲਵਿੰਦਰ ਕੌਰ ਨੱਲ, ਬੀਬੀ ਅਮਰਜੀਤ ਕੌਰ ਚੱਕ ਬਾਹਮਣੀਆਂ, ਬੀਬੀ ਸੁਮਨ ਰਾਣੀ, ਪਰਮਜੀਤ ਕੌਰ ਰੇੜਵਾਂ, ਗੁਰਪ੍ਰਰੀਤ ਕੌਰ ਢੰਡੋਵਾਲ, ਬੀਬੀ ਗੁਰਬਖਸ਼ ਕੌਰ ਅਤੇ ਹੋਰ ਵੀ ਕਿਸਾਨ ਮਜ਼ਦੂਰ ਬੀਬੀਆਂ ਅਤੇ ਬਜ਼ੁਰਗ ਮੌਜੂਦ ਸਨ।