- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਕਿਸਾਨ: ਐੱਸਡੀਐੱਮ ਦੀਪਕ ਭਾਟੀਆ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸਬ-ਡਿਵੀਜ਼ਨ ਤੇ ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਪ੍ਰਸ਼ਾਸਨਿਕ ਅਤੇ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਐੱਸਡੀਐੱਮ ਫਿਲੌਰ ਦੀਪਕ ਭਾਟੀਆ, ਡੀਐੱਸਪੀ ਫਿਲੌਰ ਭਰਤ ਮਸੀਹ, ਐੱਸਐੱਚਓ ਫਿਲੌਰ ਬਲਵਿੰਦਰ ਸਿੰਘ ਭੁੱਲਰ, ਖੇਤੀਬਾੜੀ ਵਿਭਾਗ ਤੋਂ ਡਾ. ਲਖਵੀਰ ਸਿੰਘ, ਪਟਵਾਰੀ ਗਗਨਦੀਪ ਸਿੰਘ ਤੇ ਪਟਵਾਰੀ ਪ੍ਰਿਯੰਕਾ ਸਮੇਤ ਹੋਰ ਅਧਿਕਾਰੀ ਪਿੰਡ ਤੇਹਿੰਗ ਤੋਂ ਹੁੰਦੇ ਹੋਏ ਵਿਸ਼ੇਸ਼ ਤੌਰ 'ਤੇ ਪਿੰਡ ਸ਼ਾਹਪੁਰ ਵਿਖੇ ਪਹੁੰਚੇ। ਇੱਥੇ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਤੇ ਕਿਸਾਨਾਂ ਨਾਲ ਹੰਗਾਮੀ ਮੀਟਿੰਗ ਕਰਕੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ। ਇਸ ਮੌਕੇ ਐੱਸਡੀਐੱਮ ਫਿਲੌਰ ਦੀਪਕ ਭਾਟੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ। ਇਸ ਮੌਕੇ ਪਿੰਡ ਸ਼ਾਹਪੁਰ ਦੇ ਸਰਪੰਚ ਡਾ. ਅਸ਼ਨੀ ਕੁਮਾਰ ਸ਼ਾਹਪੁਰੀ, ਪਰਮਜੀਤ ਸਿੰਘ ਲੰਬੜਦਾਰ, ਜਸਪਾਲ ਸਿੰਘ ਚੰਦੀ, ਹਰਵਿੰਦਰ ਸਿੰਘ ਭੋਗਲ, ਮੋਹਣ ਸਿੰਘ, ਸੁਖਵਿੰਦਰ ਸਿੰਘ ਚੰਦੀ, ਅਮਰਜੀਤ ਸਿੰਘ ਸਾਬਕਾ ਮੈਂਬਰ ਪੰਚਾਇਤ, ਹੰਸ ਰਾਜ ਖੁੱਤਣ, ਸੋਹਣ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨ ਤੇ ਪਿੰਡ ਵਾਸੀ ਹਾਜ਼ਰ ਸਨ।