- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦਾ 2021-22 ਦਾ 27.84 ਕਰੋੜ ਰੁਪਏ ਅਤੇ ਸੀਜ਼ਨ 2025-26 ਦਾ 68 ਰੁਪਏ 50 ਪੈਸੇ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਫਗਵਾੜਾ ਸ਼ੂਗਰ ਮਿਲ ਵੱਲ ਤੇ 41 ਰੁਪਏ 60 ਪੈਸੇ ਪ੍ਰਤੀ ਕੁਇੰਟਲ ਕੱਟੀ ਗਈ ਪੈਨਲਟੀ ਕੋ-ਆਪ੍ਰੇਟਿਵ ਮਿਲਾਂ ਵੱਲ ਬਕਾਇਆ ਖੜ੍ਹਾ ਹੈ, ਸਰਕਾਰ ਆਦੇਸ਼ ਲਾਗੂ ਕਰਵਾਉਣ 'ਚ ਨਾਕਾਮ ਸਾਬਿਤ ਹੋ ਰਹੀ ਹੈ।

ਜਾਗਰਣ ਸੰਵਾਦਦਾਤਾ, ਜਲੰਧਰ : ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਸੂਬਾ ਸਰਕਾਰ ਨੂੰ ਸੰਘਰਸ਼ ਦੀ ਖੁੱਲ੍ਹੀ ਚਿਤਾਵਨੀ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਪੰਜਾਬ ਪ੍ਰੈੱਸ ਕਲੱਬ 'ਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜੇਕਰ ਕਿਸਾਨਾਂ ਨੂੰ ਬਕਾਇਆ ਨਾ ਮਿਲਿਆ ਤਾਂ 20 ਅਗਸਤ ਨੂੰ ਫਗਵਾੜਾ 'ਚ ਵਿਸ਼ਾਲ ਰੈਲੀ ਤੋਂ ਬਾਅਦ ਸੜਕਾਂ 'ਤੇ ਉਤਰਨਗੇ। ਕਿਸਾਨਾਂ ਦਾ 2021-22 ਦਾ 27.84 ਕਰੋੜ ਰੁਪਏ ਅਤੇ ਸੀਜ਼ਨ 2025-26 ਦਾ 68 ਰੁਪਏ 50 ਪੈਸੇ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਫਗਵਾੜਾ ਸ਼ੂਗਰ ਮਿਲ ਵੱਲ ਤੇ 41 ਰੁਪਏ 60 ਪੈਸੇ ਪ੍ਰਤੀ ਕੁਇੰਟਲ ਕੱਟੀ ਗਈ ਪੈਨਲਟੀ ਕੋ-ਆਪ੍ਰੇਟਿਵ ਮਿਲਾਂ ਵੱਲ ਬਕਾਇਆ ਖੜ੍ਹਾ ਹੈ, ਸਰਕਾਰ ਆਦੇਸ਼ ਲਾਗੂ ਕਰਵਾਉਣ 'ਚ ਨਾਕਾਮ ਸਾਬਿਤ ਹੋ ਰਹੀ ਹੈ। ਸੂਬੇ ਦੇ ਖੇਤੀਬਾੜੀ ਮੰਤਰੀ ਵੱਲੋਂ ਸਮਝੌਤੇ ਦੌਰਾਨ ਸਾਰੀਆਂ ਸ਼ਰਤਾਂ ਰੱਖੀਆਂ ਗਈਆਂ ਸਨ ਜੋ ਕਿਸਾਨਾਂ ਨੇ ਪੂਰੀਆਂ ਕੀਤੀਆਂ, ਫਿਰ ਵੀ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਿਆ।
ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਯੂਨੀਅਨ ਦਾ ਵਫ਼ਦ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਵੇਗਾ। ਸਮੱਸਿਆ ਦਾ ਹੱਲ ਨਾ ਹੋਇਆ ਤਾਂ 20 ਅਗਸਤ ਨੂੰ ਫਗਵਾੜਾ ਦੀ ਦਾਣਾ ਮੰਡੀ 'ਚ ਵਿਸ਼ਾਲ ਰੈਲੀ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਕਿਸਾਨ ਸੜਕਾਂ 'ਤੇ ਉਤਰਨਗੇ। ਸੰਘਰਸ਼ ਕਦੋਂ ਤਕ ਚੱਲੇਗਾ, ਇਸ ਦਾ ਫੈਸਲਾ 20 ਅਗਸਤ ਨੂੰ ਰੈਲੀ ਦੌਰਾਨ ਕੀਤਾ ਜਾਵੇਗਾ। ਇਸ ਦੀ ਵਜ੍ਹਾ ਨਾਲ ਲੋਕਾਂ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਇਸ ਮੌਕੇ ਮੀਤ ਪ੍ਰਧਾਨ ਦਵਿੰਦਰ ਸਿੰਘ ਸੰਧਵਾ, ਨਵਾਂਸ਼ਹਿਰ ਦੇ ਪ੍ਰਧਾਨ ਬਲਜਿੰਦਰ ਸਿੰਘ ਚੱਕ ਮੰਡੇਰ, ਜਲੰਧਰ ਦੇ ਪ੍ਰਧਾਨ ਹਰਜੀਤ ਸਿੰਘ ਢੇਸੀ, ਤਰਸੇਮ ਸਿੰਘ ਢਿੱਲੋਂ, ਰਨਵਿੰਦਰ ਸਿੰਘ, ਕਸ਼ਮੀਰ ਸਿੰਘ ਪੰਨੂ, ਗੁਰਚੇਤਨ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਭੋਗਪੁਰ, ਚਰਨਜੀਤ ਸਿੰਘ, ਮਨਜਿੰਦਰ ਸਿੰਘ, ਨਿਰਮਲ ਸਿੰਘ, ਕੁਲਜੀਤ ਸਿੰਘ, ਓਮਕਾਰ ਸਿੰਘ ਤੋਂ ਇਲਾਵਾ ਸੰਗਠਨ ਦੇ ਮੈਂਬਰ ਅਤੇ ਅਹੁਦੇਦਾਰ ਮੌਜੂਦ ਸਨ।