ਰਾਕੇਸ਼ ਗਾਂਧੀ, ਜਲੰਧਰ : ਥਾਣਾ ਨੰਬਰ ਅੱਠ ਦੀ ਹੱਦ ਵਿਚ ਕੈਨਾਲ ਰੋਡ 'ਤੇ ਸਥਿਤ ਸੰਜੇ ਗਾਂਧੀ ਨਗਰ ਨੇੜੇ ਨਹਿਰ ਕੰਿਢਓਂ ਬੱਚੀ ਦਾ ਤੌਲੀਏ ਵਿਚ ਲਪੇਟਿਆ ਭਰੂਣ ਮਿਲਿਆ ਹੈ। ਜਾਣਕਾਰੀ ਅਨੁਸਾਰ ਕੈਨਾਲ ਰੋਡ 'ਤੇ ਸਥਿਤ ਸੰਜੇ ਗਾਂਧੀ ਨਗਰ ਵਿਚ ਨਹਿਰ ਨੇੜੇ ਕੁਝ ਬੱਚੇ ਖੇਡ ਰਹੇ ਸਨ ਕਿ ਉਨ੍ਹਾਂ ਦੀ ਨਜ਼ਰ ਨਹਿਰ ਕੰਢੇ ਤੌਲੀਏ ਵਿਚ ਲਪੇਟੇ ਭਰੂਣ 'ਤੇ ਪਈ ਜਿਸ 'ਤੇ ਉਨ੍ਹਾਂ ਨੇ ਰੌਲਾ ਪਾ ਦਿੱਤਾ। ਬੱਚਿਆਂ ਦਾ ਰੌਲਾ ਸੁਣ ਕੇ ਲੋਕ ਇਕੱਠ ਹੋ ਗਏ ਜਿਨ੍ਹਾਂ ਨੇ ਇਸ ਦੀ ਸੂਚਨਾ ਥਾਣਾ ਨੰਬਰ ਅੱਠ ਦੀ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪੁੱਜੀ ਪੁਲਸ ਨੇ ਭਰੂਣ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਚੀ ਦਾ ਭਰੂਣ ਤਕਰੀਬਨ ਸਾਢੇ ਚਾਰ ਤੋਂ ਪੰਜ ਮਹੀਨੇ ਦਾ ਲੱਗ ਰਿਹਾ ਸੀ। ਪੁਲਸ ਨੇ ਇਸ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਭਰੂਣ ਨੂੰ ਸਿਵਲ ਹਸਪਤਾਲ ਵਿਚ ਜਾਂਚ ਲਈ ਭੇਜ ਦਿੱਤਾ ਗਿਆ ਹੈ।