- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਨਿਆ ਭਰੂਣ ਹੱਤਿਆ ਸਮਾਜਿਕ ਬੁਰਾਈ ਇਸਨੂੰ ਖਤਮ ਕਰਨ ਲਈ ਹਰ ਵਰਗ ਨੂੰ ਦੇਣਾ ਚਾਹੀਦਾ ਸਹਿਯੋਗ : ਸਿਵਲ ਸਰਜਨ ਡਾ. ਰਾਜੇਸ਼ ਗਰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ (ਪੀਸੀ-ਪੀਐੱਨਡੀਟੀ) ਦੀ ਮੀਟਿੰਗ ਵੀਰਵਾਰ ਨੂੰ ਸਿਵਲ ਸਰਜਨ ਦਫਤਰ ਵਿਖੇ ਹੋਈ। ਮੀਟਿੰਗ ਦੌਰਾਨ ਸਕੈਨ ਸੈਂਟਰਾਂ ਦੀ ਨਵੀਂ ਰਜਿਸਟ੍ਰੇਸ਼ਨ ਤੇ ਰੀਨਿਉਲ ਲਈ ਪ੍ਰਾਪਤ ਪ੍ਰਤੀ ਬੇਨਤੀਆਂ ’ਤੇ ਆਧਾਰਿਤ ਏਜੰਡਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ’ਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ, ਮੈਡੀਕਲ ਸਪੈਸ਼ਲਿਸਟ ਡਾ. ਅਭਿਨਵ ਸ਼ੂਰ, ਡਾ. ਜਸ਼ਨ ਐੱਮਓ ਗਾਇਨੀ , ਡਾ. ਮੋਹਿਤ ਬੱਚਿਆਂ ਦੇ ਰੋਗਾਂ ਦੇ ਮਾਹਿਰ, ਸਹਾਇਕ ਜ਼ਿਲ੍ਹਾ ਅਟਾਰਨੀ ਗਗਨਦੀਪ ਸਿੰਘ, ਰਮਨਪ੍ਰੀਤ ਕੌਰ ਸੋਸ਼ਲ ਵਰਕਰ, ਡਿਪਟੀ ਐੱਮਈਆਈਓ ਅਸੀਮ ਸ਼ਰਮਾ, ਜਿਲ੍ਹਾ ਪੀਐੱਨਡੀਟੀ ਕੋਆਰਡੀਨੇਟਰ ਦੀਪਕ ਬਪੋਰੀਆ ਮੌਜੂਦ ਸਨ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਇਕ ਸਮਾਜਿਕ ਬੁਰਾਈ ਹੈ ਤੇ ਇਸ ਨੂੰ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ। ਸਿਹਤ ਵਿਭਾਗ ਜਿਲ੍ਹੇ ’ਚ ਪੀਸੀ- ਪੀਐੱਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ/ਕਰਨਾ ਗੈਰਕਾਨੂੰਨੀ ਹੈ ਤੇ ਇਸ ਜ਼ੁਰਮ ’ਚ ਪਾਏ ਗਏ ਦੋਸ਼ੀਆਂ ਖਿਲਾਫ ਪੀਸੀ-ਪੀਐੱਨਡੀਟੀ ਐਕਟ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨਵੇਂ ਸਕੈਨ ਸੈਂਟਰ ਖੋਲ੍ਹਣ ਲਈ 2 ਪ੍ਰਤੀ-ਬੇਨਤੀਆਂ ਪ੍ਰਾਪਤ ਹੋਈਆਂ ਹਨ। ਜਿਨ੍ਹਾਂ ਨੂੰ ਦਸਤਾਵੇਜ਼ ਵਾਚਣ ਉਪਰੰਤ ਕਮੇਟੀ ਮੈਂਬਰਾਂ ਵੱਲੋਂ ਸਹਿਮਤੀ ਪ੍ਰਗਟਾਉਣ ‘ਤੇ ਮਨਜ਼ੂਰੀ ਦਿੱਤੀ ਗਈ। ਇਸ ਤੋਂ ਇਲਾਵਾ ਸਕੈਨ ਸੈਂਟਰਾਂ ਵੱਲੋਂ ਰਜਿਸਟ੍ਰੇਸ਼ਨ ਰੀਨਿਊ ਕਰਾਉਣ ਲਈ 42 ਪ੍ਰਤੀ-ਬੇਨਤੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਨੂੰ ਦਸਤਾਵੇਜ ਵਾਚਣ ਉਪਰੰਤ ਕਮੇਟੀ ਮੈਂਬਰਾਂ ਵੱਲੋਂ ਸਹਿਮਤੀ ਪ੍ਰਗਟਾਉਣ ‘ਤੇ ਮਨਜ਼ੂਰੀ ਦਿੱਤੀ ਗਈ।