ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਤੇ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਅੰਮ੍ਰਿਤ ਵੇਲੇ ਤੋਂ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਸ ਵਿਚ ਨਿਤਨੇਮ ਅਤੇ ਆਸਾ ਦੀ ਵਾਰ ਤੋਂ ਬਾਅਦ ਬੱਚੀਆਂ ਜਸਕੀਰਤ ਕੌਰ, ਸਰਗਮਜੋਤ ਕੌਰ ਨੇ ਕੀਰਤਨ ਰਾਹੀਂ ਅਤੇ ਭਾਈ ਮਨਜੀਤ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਅਮ੍ਰਿਤਸਰ ਨੇ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਗੁਰੂ ਸਾਹਿਬਾਨ ਦੇ ਦੱਸੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਗੁਰੂ ਘਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧਰਮ ਅਤੇ ਮਾਨਵਤਾ ਪ੍ਰਤੀ ਚੱਲ ਰਹੇ ਕਾਰਜਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਸੰਗਤਾਂ ਨੇ ਮਾਤਾ ਗੰਗਾ ਜੀ ਦੀ ਮਰਿਆਦਾ ਅਨੁਸਾਰ ਘਰਾਂ ਤੋਂ ਮਿੱਸੇ ਪ੍ਰਸ਼ਾਦੇ ਬਣਾ ਕੇ ਗੁਰੂ ਘਰ ਵਿੱਚ ਹਾਜਰੀ ਭਰੀ।ਸਮਾਪਤੀ ਤੇ ਮਿੱਸੇ ਪ੍ਰਸ਼ਾਦਿਆਂ, ਅਚਾਰ ਅਤੇ ਲੱਸੀ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਪਤੀ ਤੇ ਦੰਦ ਵਿਭਾਗ ਦੇ ਡਾਕਟਰ ਗੂੰਜਨ ਨੂੰ ਸੇਵਾਮੁਕਤ ਹੋਣ ’ਤੇ ਜਸਬੀਰ ਕੌਰ ਅਤੇ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਸੁਜਿੰਦਰ ਸਿੰਘ ਅਰੋੜਾ, ਸਰਬਜੀਤ ਸਿੰਘ ਬੇਦੀ, ਗੁਰਸੇਵਕ ਸਿੰਘ, ਸਤਜਿੰਦਰ ਸਿੰਘ, ਵਰਿੰਦਰ ਸਿੰਘ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਪਰਮਿੰਦਰ ਸਿੰਘ, ਜਸਦੀਪ ਭਸੀਨ, ਭਵਜੋਤ ਸਿੰਘ, ਭਵਰਾਜ ਸਿੰਘ, ਦਿਮੰਤਜੀਤ ਸਿੰਘ, ਹਰਪ੍ਰੀਤ ਸਿੰਘ, ਅਜਮੇਰ ਸਿੰਘ, ਭਵਜੋਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਹਾਜ਼ਰ ਹੋਈਆਂ। --------------------------------- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਕਰਵਾਏ ਗਏ ਸਮਾਗਮ ਵਿੱਚ ਭਾਈ ਨਿਰਮਲ ਸਿੰਘ ਹਜ਼ੂਰੀ ਰਾਗੀ ਜੱਥਾ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਦੇਵ ਸਿੰਘ ਹਜੂਰੀ ਰਾਗੀ ਜੱਥਾ ਮਾਡਲ ਟਾਊਨ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ।ਕਥਾਵਾਚਕ ਜਸਜੀਤ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਉੱਤੇ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰੂਘਰ ਨਾਲ ਜੁੜਨ ਅਤੇ ਗੁਰੂਆਂ ਦੇ ਦੱਸੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ,ਕੰਵਲਜੀਤ ਸਿੰਘ ਕੋਛੜ ,ਪਰਮਿੰਦਰ ਸਿੰਘ ,ਜੁਗਿੰਦਰ ਸਿੰਘ ਗੁੰਬਰ,ਕੁਲਤਾਰਨ ਸਿੰਘ ਅਨੰਦ, ਐੱਚ.ਐੱਸ.ਭਸੀਨ , ਤੇਜਦੀਪ ਸਿੰਘ ਸੇਠੀ , ਐੱਚ. ਐੱਸ. ਕਾਕਾ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ, ਕੈਪਟਨ ਸਤਿੰਦਰਪਾਲ ਸਿੰਘ, ਪੀ.ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ, ਸਾਬਕਾ ਐਂਨਫੋਰਸਮੈਨ ਡਾਇਰੈਕਟੋਰੇਟ ਨਰਿੰਜਨ ਸਿੰਘ ਹਾਜ਼ਰ ਹੋਏ। -------------------------- ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਟਰਲ ਟਾਊਨ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ’ਟ ਸ੍ਰੀ ਅਖੰਡ ਪਾਠਾ ਦੇ ਭੋਗ ਉਪਰੰਤ ਨਿਸ਼ਾਨ ਸਾਹਿਬ ਨੂੰ ਚੌਲਾ ਪਹਿਨਾਇਆ ਗਿਆ। ਦੀਵਾਨ ਵਿੱਚ ਭਾਈ ਧਰਮਿਦੰਰ ਸਿੰਘ ਲੁਧਿਆਣਾ ਹਜ਼ੂਰੀ ਰਾਗੀ ਗੁਰਦੁਆਰਾ ਮਾਡਲ ਟਾਊਨ ਐਕਸ ਲੁਧਿਆਣਾ, ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਦੇ ਰਾਗੀ ਜਥਿਆਂ ਨੇ ਕੀਰਤਨ ਦੀ ਛਹਿਬਰ ਲਾਈ। ਪ੍ਰਸਿੱਧ ਵਿਦਵਾਨ ਗਿਆਨੀ ਮਨਜੀਤ ਸਿੰਘ ਅਤੇ ਗਿਆਨੀ ਜੁਗਿੰਦਰ ਸਿੰਘ ਤਰਨਤਾਰਨ ਵਾਲਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਪ੍ਰਧਾਨ ਚਰਨਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਆਗਮਨ ਪੁਰਬ ਦੀ ਵਧਾਈ ਦਿੱਤੀ। ਸਟੇਜ ਸਕੱਤਰ ਦੀ ਸੇਵਾ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਕੀਤੀ। ਸ਼ਾਮ ਦੇ ਸਮਾਗਮ ਗੁਰ ਸ਼ਬਦ ਪ੍ਰਚਾਰ ਸਭਾ ਵੱਲੋਂ ਕੀਤੇ ਗਏ। ਇਸ ਵਿੱਚ ਡਾ. ਪਰਮਜੀਤ ਸਿੰਘ ਅਤੇ ਉਨ੍ਹਾਂ ਦੇ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ। ਇਸ ਮੌਕੇ ਖਜ਼ਾਨਚੀ ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਰਵਿੰਦਰ ਸਿੰਘ ,ਦਵਿੰਦਰ ਸਿੰਘ ,ਮਨਵਿੰਦਰ ਸਿੰਘ ਸਹਿਗਲ, ਹਰਜਿੰਦਰ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਬਲਦੇਵ ਸਿੰਘ ਕੁੰਦੀ, ਗੁਰਜੀਤ ਸਿੰਘ, ਗੁਰਮਿੰਦਰ ਸਿੰਘ, ਜਸਵਿੰਦਰ ਸਿੰਘ,ਚਰਨਜੀਤ ਸਿੰਘ ਮੱਕੜ, ਅਮਰਜੀਤ ਸਿੰਘ ਬੰਟੀ,ਹਰਵਿੰਦਰ ਸਿੰਘ ਸੱਗੂ ਆਦਿ ਹਾਜ਼ਰ ਸਨ। ------------------------------ ਗੁਰਦੁਆਰਾ ਸਿੰਘ ਸਭਾ, ਆਦਰਸ਼ ਨਗਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਤੇ ਪੂਰਨਮਾਸ਼ੀ ਦੇ ਦਿਹਾੜੇ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਆਦਰਸ਼ ਨਗਰ ’ਚ ਕਰਵਾਏ ਗਏ ਵਿਸ਼ੇਸ਼ ਸਮਾਗਮ ’ਚ ਭਾਈ ਜਗਤਾਰ ਸਿੰਘ ਰਾਜਪੁਰਾ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ। ਸਮਾਗਮ ਵਿੱਚ ਪ੍ਰਧਾਨ ਸਰਬਜੀਤ ਸਿੰਘ ਰਾਜਪਾਲ, ਸਕੱਤਰ ਪ੍ਰਭੂ ਸਿੰਘ, ਖਜ਼ਾਨਚੀ ਹਰਜਿੰਦਰ ਸਿੰਘ ਲਾਡਾ, ਸਾਬਕਾ ਪ੍ਰਧਾਨ ਕੁਲਵਿੰਦਰ ਸਿੰਘ ਥਿਆੜਾ, ਹਰਜਿੰਦਰ ਸਿੰਘ ਠੇਕੇਦਾਰ, ਬਰਿੰਦਰ ਸਿੰਘ ਸਾਹਨੀ, ਅਮਰਜੀਤ ਸਿੰਘ ਬਸਰਾ, ਕੁਲਬੀਰ ਸਿੰਘ ਪੇਲੀਆ, ਐਚ.ਪੀ ਸਿੰਘ ਮੱਕੜ, ਸੁਖਵਿੰਦਰ ਸਿੰਘ, ਮਨਜੀਤ ਸਿੰਘ ਬਿੰਦਰਾ, ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਹਾਜ਼ਰ ਸਨ। ----------------------- ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਂਕ ਅੱਡਾ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਭਾਈ ਪਵਨੀਤ ਸਿੰਘ, ਭਾਈ ਅਜਮੇਰ ਸਿੰਘ, ਭਾਈ ਗੁਰਪਾਲ ਸਿੰਘ, ਇਸਤਰੀ ਸਤਿਸੰਗ ਸਭਾ, ਬੀਬੀ ਭਾਨੀ ਜੀ ਗੁਰਮਤਿ ਸੰਗੀਤ ਆਕੈਡਮੀ ਅਤੇ ਬੇਬੇ ਨਾਨਕੀ ਜੀ ਸੇਵਾ ਸੁਸਾਇਟੀ ਨੇ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਅਰਦਾਸ ਉਪਰੰਤ ਮਿੱਸੇ ਪ੍ਰਸ਼ਾਦੇ ਅਤੇ ਲੱਸੀ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਦਲ, ਜਥੇਦਾਰ ਸਰਦਾਰਾ ਸਿੰਘ ਮੱਕੜ, ਦਵਿੰਦਰ ਸਿੰਘ ਮਠਾਰੂ, ਮਲਕੀਤ ਸਿੰਘ, ਸੁਰਿੰਦਰ ਕੌਰ, ਹਰਜਿੰਦਰ ਕੌਰ ਤੇ ਪਰਮਿੰਦਰ ਕੌਰ ਹਾਜ਼ਰ ਸਨ। ------------------- ਗੁਰਦੁਆਰਾ ਡਿਫੈਂਸ ਕਾਲੋਨੀ ਗੁਰਦੁਆਰਾ ਗੁਰੂ ਅਮਰਦਾਸ ਜੀ ਡਿਫੈਂਸ ਕਾਲੋਨੀ ’ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਮੌਕੇ ਅਮ੍ਰਿਤ ਵੱਲੋਂ ਨਿਤਨੇਮ ਦੀਆ ਪੰਜ ਬਾਣੀਆਂ ਸੰਗਤੀ ਰੂਪ ’ਚ ਕਰਨ ਉਪਰੰਤ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਭਾਈ ਬਲਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਤੇ ਗਿਆਨੀ ਜਸਵਿੰਦਰ ਸਿੰਘ ਆਜ਼ਾਦ ਢਾਡੀ ਜਥੇ ਵੱਲੋਂ ਸੰਗਤਾ ਨੂੰ ਢਾਡੀ ਵਾਰਾ ਰਾਹੀ ਨਿਹਾਲ ਕੀਤਾ ਭਾਈ ਗੁਰਦਿੱਤ ਸਿੰਘ ਕਥਾ ਵਾਚਕ ਨੇ ਗੁਰੂ ਮਹਾਰਾਜ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ। ਸਟੇਜ ਸਕੱਤਰ ਦੀ ਸੇਵਾ ਡਾ. ਸੁਖਬੀਰ ਸਿੰਘ ਨੇ ਨਿਭਾਈ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਸਕੱਤਰ ਜਸਬੀਰ ਸਿੰਘ ਰੰਧਾਵਾ, ਅਵਤਾਰ ਸਿੰਘ, ਹਰਬਿੰਦਰ ਸਿੰਘ, ਸਰਦੂਲ ਸਿੰਘ ਰੰਧਾਵਾ, ਅਜੀਤ ਸਿੰਘ ਸੰਧੂ, ਗੁਰਵਿੰਦਰ ਸਿੰਘ, ਡਾ. ਤਰਲੋਕ ਸਿੰਘ ਰੰਧਾਵਾ, ਭਗਵੰਤ ਸਿੰਘ,ਜਸਵਿੰਦਰ ਸਿੰਘ. ਲਖਵੀਰ ਸਿੰਘ ਖਾਲਸਾ,ਗਗਨ ਪਾਲ ਸਿੰਘ ਬਿੱਟੂ, ਸੁਰਿੰਦਰ ਸਿੰਘ ਸੰਧੂ,ਜਗਜੀਤ ਸਿੰਘ ਰਿਆੜ, ਤਜਿੰਦਰ ਸਿੰਘ, ਬਲਵਿੰਦਰ ਸਿੰਘ, ਪ੍ਰਮਿੰਦਰ ਕੌਰ ਭੰਮਰਾ, ਕੁਲਜਿੰਦਰਜੀਤ ਕੌਰ ਰੰਧਾਵਾ, ਗੁਰਦੀਪ ਕੌਰ,ਹਰਿੰਦਰਪਾਲ ਕੌਰ, ਹਰਜੀਤ ਕੌਰ ਨੇ ਹਾਜ਼ਰੀ ਭਰੀ। ---------------------------- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1ਚੌਕ ਸ਼ਹੀਦ ਬਾਬਾ ਦੀਪ ਸਿੰਘ ਜੀ, ਅਰਬਨ ਅਸਟੇਟ ਫੇਜ਼-1 ਵਿਖੇ ਭੋਗ ਸ੍ਰੀ ਸਹਿਜ ਪਾਠ ਸਾਹਿਬ ਉਪਰੰਤ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਭਾਈ ਅਵਤਾਰ ਸਿੰਘ ਖੋਜੀ ਹਜ਼ੂਰੀ ਕਥਾਵਾਚਕ ਵਲੋਂ ਗੁਰੂ ਸਾਹਿਬ ਦੀ ਜੀਵਨੀ ’ਤੇ ਚਾਨਣਾ ਪਾਇਆ। ਭਾਈ ਬਲਵਿੰਦਰ ਸਿੰਘ ਆਲਮ ਢਾਡੀ ਜਥੇ ਨੇ ਵਾਰਾਂ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਕੀਤੀ। ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ, ਜੁਆਇੰਟ ਸਕੱਤਰ ਮਨਪ੍ਰੀਤ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ, ਮਨਜੀਤ ਸਿੰਘ,ਕੈਪਟਨ ਪੀ. ਐਸ. ਭੱਲਾ, ਕਰਨਲ ਤੇਜਾ । ਸਿੰਘ, ਪਰਮਿੰਦਰ ਸਿੰਘ ਖਰਬੰਦਾ, ਪ੍ਰਭਲੀਨਸਿੰਘ, ਸਹਿਜਪ੍ਰੀਤ ਸਿੰਘ, ਪ੍ਰਭਸਿਮਰਨ ਜਸਬੀਰ ਸਿੰਘ ਰਾਣਾ, ਕੁਲਵੰਤ ਸਿੰਘ ਪੰਨੂੰ, ਹਰਪ੍ਰੀਤ ਸਿੰਘ ਸਚਦੇਵਾ, ਨਿਰਮਲ ਸਿੰਘ, ਰਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਮਨਪ੍ਰੀਤ ਸਿੰਘ ਸਚਦੇਵਾ ਗੁਰਪ੍ਰੀਤ ਸਿੰਘ, ਮੈਨੇਜਰ ਨਰਿੰਦਰਪਾਲ ਸਿੰਘ, ਜਤਿੰਦਰ ਸਿੰਘ ਹਾਜ਼ਰ ਸਨ। -------------------------- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਡਲ ਰੋਡ ਵਿੱਚ ਕਰਵਾਇਆ ਗਿਆ ਸਮਾਗਮ ਦੌਰਾਨ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ,ਭਾਈ ਗੁਰਤੇਜ ਸਿੰਘ ਜਲੰਧਰ, ਭਾਈ ਮਨਜੋਤ ਸਿੰਘ ਗੁਰਦੁਆਰਾ ਗੁਰੂ ਨਾਨਕ ਮਿਸ਼ਨ, ਭਾਈ ਲਖਵਿੰਦਰ ਸਿੰਘ ਤੇ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਭਾਈ ਗੁਰਪ੍ਰੀਤ ਸਿੰਘ ਕਥਾਵਾਚਕ ਦਿੱਲੀ ਵਾਲੇ ਅਤੇ ਭਾਈ ਜੁਗਰਾਜ ਸਿੰਘ ਕਥਾਵਾਚਕ ਨੇ ਗੁਰੂ ਸਾਹਿਬ ਜੀ ਜੀਵਨੀ ਤੇ ਚਰਨਾਂ ਪਾਇਆ। ਸਮਾਗਮ ਵਿੱਚ ਪ੍ਰਧਾਨ ਕਮਲਜੀਤ ਸਿੰਘ ਸੇਠੀ, ਚੇਅਰਮੈਨ ਪਰਮਜੀਤ ਸਿੰਘ ਭਾਟੀਆ, ਜਨਰਲ ਸਕੱਤਰ ਅਰਵਿੰਦਰ ਸਿੰਘ ਰੇਰੂ, ਸੁਰਿੰਦਰ ਸਿੰਘ ਗੁਲਾਟੀ, ਤੇਜਿੰਦਰ ਸਿੰਘ ਸੀਏ, ਹਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਤਜਿੰਦਰ ਸਿੰਘ ਲੱਕੀ,ਹਰਮੀਤ ਸਿੰਘ ਸੇਠੀ, ਖੁਸ਼ਪਾਲ ਸਿੰਘ, ਜਸਵਿੰਦਰ ਸਿੰਘ ਚਾਵਲਾ, ਜਸਬੀਰ ਸਿੰਘ, ਜਸਪਾਲ ਸਿੰਘ, ਜਗਜੀਤ ਸਿੰਘ ਤੇ ਗੁਰਜੀਤ ਸਿੰਘ ਹਾਜ਼ਰ ਸਨ।