- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਮੋਤੀ ਰਾਮ ਮਹਿਰਾ ਜੀ ਵੈਲਫੇਅਰ ਸੋਸਾਇਟੀ ਪੰਜਾਬ ਨੇ ਬੱਚੇ ਦੇ ਇਲਾਜ ਲਈ ਵਿੱਤੀ ਸਹਾਇਤਾ ਕੀਤੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਬਾਬਾ ਮੋਤੀ ਰਾਮ ਮਹਿਰਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਵੱਲੋਂ ਪਿੰਡ ਬ੍ਰਹਮਪੁਰੀ ਦੇ ਮਾਸੂਮ ਬੱਚੇ ਲਵੀਸ਼ ਕੁਮਾਰ ਦੇ ਇਲਾਜ ਲਈ ਉਸ ਦੇ ਪਰਿਵਾਰ ਨੂੰ 15 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਸੂਮ ਲਵੀਸ਼ ਕੁਮਾਰ ਪਿਛਲੇ ਕਰੀਬ 29 ਦਿਨਾਂ ਤੋਂ ਜਲੰਧਰ ਦੇ ਅਰਮਾਨ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪਰਿਵਾਰ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਬਾਬਾ ਮੋਤੀ ਰਾਮ ਮਹਿਰਾ ਜੀ ਵੈਲਫੇਅਰ ਸੋਸਾਇਟੀ ਪੰਜਾਬ ਦੇ ਪ੍ਰਧਾਨ ਤਰਸੇਮ ਰੁਪਾਣਾ ਦੀ ਅਗਵਾਈ ਹੇਠ ਬੱਚੇ ਦੇ ਪਿਤਾ ਸ਼ਿਵ ਕੁਮਾਰ ਬ੍ਰਹਮਪੁਰੀ ਤੇ ਪਰਿਵਾਰ ਨੂੰ ਇਲਾਜ ਲਈ 15 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਸੋਸਾਇਟੀ ਦੇ ਸਰਪ੍ਰਸਤ ਡਾ. ਕੁਲਦੀਪ ਰਾਏ, ਚੇਅਰਮੈਨ ਪਲਵਿੰਦਰ ਸਿੰਘ ਦੁਸਾਂਝ, ਅਜੇ ਸਿੰਘ ਨਾਗੀ ਸੀਨੀਅਰ ਮੀਤ ਪ੍ਰਧਾਨ ਪੰਜਾਬ, ਮੀਡੀਆ ਸਲਾਹਕਾਰ ਪੰਜਾਬ ਹਰਮਿੰਦਰ ਸਿੰਘ ਰਾਣਾ, ਤਰਸੇਮ ਸਿੰਘ ਢਿੱਲੋਂ, ਧਾਰਮਿਕ ਪ੍ਰਚਾਰਕ ਸਕੱਤਰ ਕੁਲਵੀਰ ਸਿੰਘ ਚੀਮਾ, ਸੀਨੀਅਰ ਮੀਤ ਪ੍ਰਧਾਨ ਪੰਜਾਬ ਸੰਦੀਪ ਕੁਮਾਰ, ਮੁੱਖ ਸਲਾਹਕਾਰ ਗੁਰਨਾਮ ਸਿੰਘ ਥਾਣੇਦਾਰ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਖੇਲਾ, ਖ਼ਜ਼ਾਨਚੀ ਸੁਰਿੰਦਰ ਪਾਲ ਸਿੰਘ ਢੇਸੀ, ਜਨਰਲ ਸਕੱਤਰ ਹਰਜੀਤ ਸਿੰਘ ਢੇਸੀ, ਸਕੱਤਰ ਲਖਵਿੰਦਰ ਸਿੰਘ ਮੋਤੀਪੁਰ ਖਾਲਸਾ, ਵਾਈਸ ਖ਼ਜ਼ਾਨਚੀ ਸਾਈਂ ਸ਼ੌਕਤ ਅਲੀ ਸਾਬਰੀ, ਤਹਿਸੀਲ ਪ੍ਰਧਾਨ ਡਾ. ਜਸਵਿੰਦਰ ਚੀਮਾ, ਗੁਰਨਾਮ ਸਿੰਘ ਮਠੱਡਾ, ਰੇਸ਼ਮ ਸਿੰਘ ਆਦਿ ਹਾਜ਼ਰ ਸਨ।