ਰਾਕੇਸ਼ ਗਾਂਧੀ, ਜਲੰਧਰ : ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਕੋਵਿਡ ਪ੍ਰਰੋਟੋਕਾਲ ਜਿਸ ਵਿੱਚ ਮਾਸਕ ਪਾਉਣਾ ਅਤੇ ਦੋ ਗਜ ਦੂਰੀ ਬਣਾ ਕੇ ਰੱਖਣਾ ਤੇ ਧਾਰਾ 144 ਦੀ ਉਲੰਘਣਾ ਕਰਨ 'ਤੇ ਸ਼ਿਵ ਸੈਨਾ ਆਗੂ ਸਮੇਤ 11 ਵਿਅਕਤੀਆਂ ਖਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਉਕਤ ਮਾਮਲੇ ਦੀ ਸ਼ਿਕਾਇਤ ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ ਵੱਲੋਂ ਅੱਜ ਹੀ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ 'ਤੇ ਆਈ। ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਟਸਅਪ ਨੰਬਰ 95929-18502 'ਤੇ ਤਾਜ਼ਾ ਫੋਟੋਆਂ ਸਮੇਤ ਸੂਚਨਾ ਸਾਂਝੀ ਕੀਤੀ ਗਈ ਸੀ ਜਿਸ ਵਿੱਚ ਜਨਮ ਦਿਨ ਦੀ ਪਾਰਟੀ ਦੌਰਾਨ ਸਮਾਜਿਕ ਦੂਰੀ , ਮਾਸਕ ਪਾਉਣਾ ਅਤੇ ਧਾਰਾ 144 ਦੀ ਉਲੰਘਣਾ ਪਾਈ ਗਈ । ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਨਰਿੰਦਰ ਥਾਪਰ ਸਮੇਤ 10 ਹੋਰ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਟਸਅਪ ਨੰਬਰ 95929-18502 'ਤੇ ਸਮਾਜਿਕ ਦੂਰੀ ਦੀ ਉਲੰਘਣਾ, ਮਾਸਕ ਨਾ ਪਾਉਣਾ, ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਜਨਤਕ ਥਾਵਾਂ 'ਤੇ ਥੁੱਕਣ ਸਬੰਧੀ ਸੂਚਨਾ ਵੱਧ ਤੋਂ ਵੱਧ ਸਾਂਝੀ ਕੀਤੀ ਜਾਵੇ।