ਮੁਲਾਜ਼ਮ ਆਗੂ ਸੁਖਜੀਤ ਸਿੰਘ ’ਤੇ ਐੱਫਆਈਆਰ ਦਰਜ ਕਰਨ ਦੀ ਨਿਖੇਧੀ
ਮੁਲਾਜ਼ਮ ਆਗੂ ਸੁਖਜੀਤ ਸਿੰਘ ’ਤੇ ਐੱਫਆਈਆਰ ਦਰਜ ਕਰਨ ਦੀ ਨਿਖੇਧੀ
Publish Date: Sun, 30 Nov 2025 08:10 PM (IST)
Updated Date: Sun, 30 Nov 2025 08:11 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ ਤੇ ਬੀਤੇ ਦਿਨ ਦਿੱਲੀ ਧਰਨੇ ਕਾਰਨ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲਿਸ ਵੱਲੋਂ ਐੱਫਆਈਆਰ ਦਰਜ ਕੀਤੀ ਗਈ। ਜਿਸ ਦੀ ਸੀਪੀਐੱਫ ਕਰਮਚਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਤੇ ਵਿੱਤ ਸਕੱਤਰ ਅਮਨਦੀਪ ਸਿੰਘ ਵੱਲੋਂ ਨਿੰਦਾ ਕੀਤੀ ਜਾਂਦੀ ਹੈ ਕਿਉਂਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਵਰਗ ਦਾ ਸੰਵਿਧਾਨਿਕ ਹੱਕ ਹੈ। ਜਿਸ ਕਾਰਨ ਦੇਸ਼ ਭਰ ਦੇ ਮੁਲਾਜ਼ਮਾਂ ਵੱਲੋਂ 25 ਨਵੰਬਰ 2025 ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿਖੇ ਕੌਮੀ ਪੱਧਰੀ ਧਰਨਾ ਦਿੱਤਾ ਗਿਆ ਸੀ। ਧਰਨੇ ਦੌਰਾਨ ਮੁਲਾਜ਼ਮਾਂ ਦੀ ਗਿਣਤੀ ਵੱਧ ਹੋਣ ਕਾਰਨ ਦਿੱਲੀ ਪੁਲਿਸ ਵੱਲੋਂ ਸੁਖਜੀਤ ਸਿੰਘ ਸਮੇਤ ਤਿੰਨ ਹੋਰ ਮੁਲਾਜ਼ਮ ਆਗੂਆਂ ਤੇ ਐੱਫਆਈਆਰ ਦਰਜ ਕਰ ਦਿੱਤੀ। ਦੱਸਣਯੋਗ ਹੈ ਕਿ 2 ਦਸੰਬਰ 2025 ਨੂੰ ਦੇਸ਼ ਭਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਇਸ ਰਵੱਏ ਵਿਰੁੱਧ ਦੇਸ਼ ਭਰ ’ਚ ਐੱਫਆਈਆਰ ਦੀਆਂ ਕਾਪੀਆਂ ਸਾੜਦੇ ਹੋਏ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ।