ਕਬਾੜ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
ਸੈਫਾਬਾਦ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
Publish Date: Sat, 24 Jan 2026 09:27 PM (IST)
Updated Date: Sat, 24 Jan 2026 09:31 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਨਜ਼ਦੀਕੀ ਪਿੰਡ ਸੈਫਾਬਾਦ ’ਚ ਇਕ ਕਬਾੜ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ’ਚ ਪਲਾਸਟਿਕ ਸਾਮਾਨ ਤੇ ਹੋਰ ਵਸਤਾਂ ਸੜ ਕੇ ਸੁਆਹ ਹੋ ਗਈਆਂ। ਦੁਕਾਨ ਦੇ ਮਾਲਕ ਜੈਬਾ ਪੁੱਤਰ ਚੁੰਨੀ ਲਾਲ ਵਾਸੀ ਸੈਫਾਬਾਦ ਨੇ ਦੱਸਿਆ ਕਿ ਅੱਗ ਅਚਾਨਕ ਲੱਗੀ ਤੇ ਇਸ ਨਾਲ ਤਕਰੀਬਨ 7 ਤੋਂ 8 ਲੱਖ ਰੁਪਏ ਦਾ ਨੁਕਸਾਨ ਹੋਇਆ। ਅੱਗ ਬਹੁਤ ਭਿਆਨਕ ਸੀ ਤੇ ਲੋਕਾਂ ਦੀ ਕੋਸ਼ਿਸ਼ਾਂ ਦੇ ਬਾਵਜੂਦ ਪਹਿਲਾਂ ਇਸ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਫਾਇਰ ਬ੍ਰਿਗੇਡ ਫਿਲੌਰ ਦੀ ਟੀਮ ਨੇ ਮੌਕੇ ’ਤੇ ਪੁੱਜ ਕੇ ਕਾਫੀ ਜੱਦੋ-ਜਹਿਦ ਨਾਲ ਅੱਗ ਬੁਝਾਈ। ਇਸ ਮੌਕੇ ਪ੍ਰੀਤਮ ਰਾਮ ਸ਼ੌਂਕੀ ਨੇ ਦੱਸਿਆ ਕਿ ਅੱਗ ਲੱਗਣ ਦਾ ਅਸਲ ਕਾਰਨ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ।