ਜੇਐੱਨਐੱਨ, ਜਲੰਧਰ : ਜਲੰਧਰ 'ਚ ਗਲੋਬਲ ਕਾਲੋਨੀ ਇੰਡਸਟਰੀਅਲ ਏਰੀਆ 'ਚ ਸਥਿਤ ਹਾਈਡਕੋ ਪਾਈਪ ਫੈਕਟਰੀ 'ਚ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਲੈ ਲਿਆ। ਕਰੀਬ 7 ਤੋਂ ਜ਼ਿਆਦਾ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ 'ਚ ਲੱਗੀਆਂ ਰਹੀਆਂ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਵੇਲੇ ਫੈਕਟਰੀ 'ਚ ਕਈ ਲੋਕ ਮੌਜੂਦ ਸਨ ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਜਾਣਕਾਰੀ ਅਨੁਸਾਰ ਸਵੇਰੇ ਕਰੀਬ 7 ਵਜੇ ਫੈਕਟਰੀ 'ਚੋਂ ਧੂੰਆਂ ਨਿਕਲ ਰਿਹਾ ਸੀ। ਸਵੇਰੇ ਸੈਰ ਕਰ ਰਹੇ ਲੋਕਾਂ ਦੀ ਨਜ਼ਰ ਫੈਕਟਰੀ 'ਚੋਂ ਨਿਕਲਦੇ ਧੂੰਏਂ 'ਤੇ ਪਈ ਤਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ। ਅੱਗ ਏਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀਆਂ 7 ਤੋਂ ਜ਼ਿਆਦਾ ਗੱਡੀਆਂ ਬੁਝਾਉਣ 'ਚ ਲੱਗੀਆਂ ਹੋਈਆਂ ਸਨ। ਅੱਗ ਫੈਕਟਰੀ 'ਚ ਕਾਫੀ ਤੇਜ਼ੀ ਨਾਲ ਫੈਲ ਗਈ। ਉੱਥੇ ਹੀ ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਫੈਕਰਟੀ ਦੇ ਅੰਦਰ ਫੇਸ ਬੱਚਿਆਂ ਸਮੇਤ 15 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਅੱਗ ਲੱਗਣ ਨਾਲ ਫੈਕਟਰੀ 'ਚ ਕਾਫੀ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ।

Posted By: Seema Anand