ਜੇਐੱਨਐੱਨ, ਜਲੰਧਰ : ਬਸਤੀ ਸ਼ੇਖ ਗੁਰਦੁਆਰਾ ਵਾਲੀ ਗਲ਼ੀ 'ਚ ਰਹਿਣ ਵਾਲੀ ਕਢਾਈ ਕਾਰੀਗਰ ਜਾਵੇਦ ਆਲਮ ਦੇ ਘਰ 'ਚ ਅੱਗ ਲੱਗ ਗਈ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਤੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਘਰ ਦੇ ਅੰਦਰ ਪਿਆ ਸਾਰਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਜਾਵੇਦ ਆਲਮ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਕਿਤੇ ਬਾਹਰ ਗਏ ਸਨ। ਇੰਨੇ 'ਚ ਉਨ੍ਹਾਂ ਦੇ ਗੁਆਂਢੀ ਦਾ ਫੋਨ ਆਇਆ ਕਿ ਉਨ੍ਹਾਂ ਦੇ ਘਰ ਤੋਂ ਧੂੰਆ ਨਿਕਲ ਰਿਹਾ ਹੈ। ਉਹ ਤੁਰੰਤ ਵਾਪਸ ਪਹੁੰਚੇ ਤਾਂ ਦੇਖਿਆ ਕਿ ਘਰ ਦੇ ਅੰਦਰੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਹਾਲਾਂਕਿ, ਉਦੋਂ ਨੇੜੇ-ਤੇੜੇ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕਰ ਦਿੱਤਾ ਸੀ। ਜਦੋਂ ਤਕ ਅੱਗ 'ਤੇ ਕਾਬੂ ਪਾਇਆ ਗਿਆ, ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।

Posted By: Amita Verma