ਸੰਵਾਦ ਸਹਿਯੋਗੀ, ਜਲੰਧਰ : ਸ਼ਹਿਰ 'ਚ ਸਥਿਤ ਲੈਂਡ ਰਿਕਾਰਡ ਦਫ਼ਤਰ 'ਚ ਵੀਰਵਾਰ ਸਵੇਰੇ ਅੱਗ ਲੱਗਣ ਨਾਲ ਹਫੜਾ-ਦਫੜੀ ਮਚ ਗਈ। ਅੱਗ ਲੱਗਣ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਰਿਕਾਰਡ ਸੜ ਕੇ ਸੁਆਹ ਹੋ ਗਿਆ। ਲੈਂਡ ਦਫ਼ਤਰ 'ਚ ਤਾਇਨਾਤ ਮੁਲਾਜ਼ਮ ਪਰਮਪ੍ਰਰੀਤ ਕੌਰ ਨੇ ਦੱਸਿਆ ਕਿ ਉਹ ਵੀਰਵਾਰ ਸਵੇਰੇ ਕਰੀਬ 9 ਵਜੇ ਦਫ਼ਤਰ 'ਚ ਪੁੱਜੀ ਤੇ ਦੇਖਿਆ ਕਿ ਲੈਂਡ ਰਿਕਾਰਡ ਸਟੋਰ ਰੂਮ 'ਚੋਂ ਧੂੰਆਂ ਉੱਠ ਰਿਹਾ ਹੈ। ਜਦੋਂ ਆਪਣੇ ਮੁਲਾਜ਼ਮਾਂ ਨਾਲ ਸਟੋਰ ਰੂਮ ਦਾ ਦਰਵਾਜ਼ਾ ਖੋਲਿ੍ਹਆ ਤਾਂ ਅੰਦਰ ਅੱਗ ਲੱਗੀ ਹੋਈ ਸੀ। ਅੱਗ ਲੱਗਣ ਦੀ ਸੂਚਨਾ ਦਮਕਲ ਵਿਭਾਗ ਨੂੰ ਦਿੱਤੀ। ਸੂਚਨਾ ਮਿਲਣ 'ਤੇ ਪੁੱਜੇ ਦਮਕਲ ਕਾਮਿਆਂ ਨੇ ਬੜੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।