v> ਪੁਨੀਤ ਅਰੋੜਾ, ਨਕੋਦਰ : ਨਕੋਦਰ ਵਿਖੇ ਇਕ ਦੁਕਾਨ ਨਕੋਦਰ ਫਾਸਟ ਫੂਡ ਨਾਂ ਦੀ ਦੁਕਾਨ 'ਚ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਮਾਲਕ ਕਾਲ਼ੀ ਕਾਂਤ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੀ ਦੁਕਾਨ ਬੰਦ ਕਰ ਕੇ ਆਪਣੇ ਘਰ ਚਲਾ ਗਿਆ ਤੇ ਅਚਾਨਕ ਰਾਤ ਨੂੰ ਉਸ ਨੂੰ ਫੋਨ ਆਇਆ ਕਿ ਉਸ ਦੀ ਦੁਕਾਨ 'ਚ ਅੱਗ ਲੱਗੀ ਹੋਈ ਹੈ। ਜਦੋਂ ਆ ਕੇ ਦੇਖਿਆ ਤਾਂ ਉਸ ਦੀ ਦੁਕਾਨ ਅੰਦਰ ਪਿਆ ਸਾਮਾਨ ਸੜ ਗਿਆ ਸੀ ਤੇ ਫਾਇਰ ਬ੍ਰਿਗੇਡ ਵੱਲੋਂ ਬਹੁਤ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਉਸ ਦਾ ਕਰੀਬ 5 ਲੱਖ ਦਾ ਨੁਕਸਾਨ ਹੋਇਆ ਹੈ ਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਲੱਗ ਰਿਹਾ ਹੈ।

Posted By: Seema Anand