ਰੰਜਿਸ਼ਨ ਚਲਾਈ ਗੋਲੀ, ਮੁਹੱਲੇ ’ਚ ਫੈਲੀ ਦਹਿਸ਼ਤ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ,
Publish Date: Sun, 16 Nov 2025 12:24 AM (IST)
Updated Date: Sun, 16 Nov 2025 12:26 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਹੱਦ ’ਚ ਪੈਂਦੇ ਬਸਤੀ ਮਿੱਠੂ ਦੇ ਖੇਤਰ ’ਚ ਕੁਝ ਵਿਅਕਤੀਆਂ ਵੱਲੋਂ ਪਹਿਲਾਂ ਇੱਕ ਘਰ ’ਤੇ ਇੱਟਾਂ ਪੱਥਰਾਂ ਨਾਲ ਹਮਲਾ ਕੀਤਾ ਗਿਆ। ਬਾਅਦ ’ਚ ਇਲਾਕੇ ’ਚ ਦਹਿਸ਼ਤ ਫੈਲਾਉਣ ਲਈ ਗੋਲੀ ਚਲਾਈ ਤੇ ਮੌਕੇ ਤੋਂ ਫਰਾਰ ਹੋ ਗਏ। ਇਲਾਕੇ ਦੇ ਸੀਸੀ ਟੀਵੀ ਕੈਮਰਿਆਂ ’ਚ ਵਾਰਦਾਤ ਕੈਦ ਹੋ ਗਈ ਹੈ।
ਮਿੱਠੂ ਬਸਤੀ ਦੇ ਰਹਿਣ ਵਾਲੇ ਗੁਰਦੇਵ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਸ ਦਾ ਆਪਣੇ ਇਕ ਰਿਸ਼ਤੇਦਾਰ ਨਾਲ ਪਿਛਲੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਸ਼ਨਿਚਰਵਾਰ ਸ਼ਾਮ ਰਿਸ਼ਤੇਦਾਰ ਨੇ ਉਸ ਨੂੰ ਫੋਨ ਕਰਕੇ ਧਮਕੀਆਂ ਦਿੱਤੀਆਂ। ਰਿਸ਼ਤੇਦਾਰੀ ਦਾ ਮਾਮਲਾ ਹੋਣ ਕਰਕੇ ਉਸ ਨੇ ਧਮਕੀਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ, ਜਿਸ ਦੇ ਨਤੀਜੇ ਵਜੋਂ ਰਿਸ਼ਤੇਦਾਰ ਆਪਣੇ ਕੁਝ ਸਾਥੀਆਂ ਨਾਲ ਰਾਤ ਸਮੇਂ ਉਨ੍ਹਾਂ ਦੇ ਘਰ ਆਇਆ ਤੇ ਘਰ ’ਤੇ ਇੱਟਾਂ ਦੇ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਸ ਦੇ ਭਰਾ ਨੇ ਹਮਲਾਵਰਾਂ ਦਾ ਵਿਰੋਧ ਕੀਤਾ ਤਾਂ ਹਮਲਾਵਰਾਂ ਨੇ ਭੱਜਦੇ ਹੋਏ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਉਹ ਭੱਜ ਕੇ ਘਰਾਂ ’ਚ ਲੁਕ ਗਏ ਤੇ ਜਾਨ ਬਚਾਈ। ਪੀੜਤ ਵੱਲੋਂ ਇਸ ਸਬੰਧੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।