ਰਾਕੇਸ਼ ਗਾਂਧੀ, ਜਲੰਧਰ : ਕੋਰੋਨਾ ਵਾਇਰਸ ਨਾਲ ਜਲੰਧਰ 'ਚ ਪਹਿਲੀ ਮੌਤ ਹੋਣ ਦਾ ਸਮਾਚਾਰ ਹੈ। ਕਾਂਗਰਸੀ ਆਗੂ ਦੀਪਕ ਕੁਮਾਰ ਦੇ ਪਿਤਾ ਪ੍ਰਵੀਨ ਕੁਮਾਰ ਜਿਨ੍ਹਾਂ ਨੂੰ ਬੁੱਧਵਾਰ ਨੂੰ ਕੋਰੋਨਾ ਵਾਇਰਸ ਪੌਜ਼ਿਟਿਵ ਆਉਣ 'ਤੇ ਹਸਪਤਾਲ 'ਚ ਦਾਖ਼ਲ ਕਰਵਾਇਆ ਸੀ ਤੇ ਕੱਲ੍ਹ ਦੇਰ ਰਾਤ ਹੀ ਉਨ੍ਹਾਂ ਦੀ ਮੌਤ ਹੋ ਗਈ। ਪ੍ਰਵੀਨ ਕੁਮਾਰ ਦੀ ਮੌਤ ਨਾਲ ਮਿੱਠਾ ਬਾਜ਼ਾਰ ਦੇ ਲੋਕਾਂ 'ਚ ਦਹਿਸ਼ਤ ਪਾਈ ਜਾ ਰਹੀ ਹੈ। ਪ੍ਰਵੀਨ ਕੁਮਾਰ ਦਾ ਅੰਤਿਮ ਸੰਸਕਾਰ ਹਰਨਾਮਦਾਸਪੁਰਾ ਸ਼ਮਸ਼ਾਨਘਾਟ 'ਚ ਨਾ ਹੋਣ ਦੇਣ ਲਈ ਲੋਕ ਇਕੱਠੇ ਹੋ ਗਏ ਹਨ।

ਜ਼ਿਕਰਯੋਗ ਹੈ ਕਿ ਮਾਈ ਹੀਰਾਂ ਗੇਟ ਨੇੜਲੇ ਇਲਾਕੇ ਮਿੱਠਾ ਬਾਜ਼ਾਰ 'ਚ ਬੁੱਧਵਾਰ ਦੇਰ ਸ਼ਾਮ ਇਕ ਹੋਰ ਵਿਅਕਤੀ ਕੋਰੋਨਾ ਦਾ ਪੌਜ਼ਿਟਿਵ ਪਾਇਆ ਗਿਆ ਹੈ, ਜਿਸ ਦਾ ਪਤਾ ਲੱਗਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਹਰਕਤ ’ਚ ਆਏ ਗਏ ਹਨ। ਕੋਰੋਨਾ ਪੌਜ਼ਿਟਿਵ ਮਰੀਜ਼ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਤੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਸੀ।

ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਦੀ ਹਦਾਇਤ ਤੋਂ ਬਾਅਦ ਪੂਰੇ ਇਲਾਕੇ ਨੂੰ ਕੁਆਰੰਟਾਈਨ ਕਰਨ ਲਈ ਮੈਡੀਕਲ ਟੀਮਾਂ ਭੇਜ ਦਿੱਤੀਆਂ ਗਈਆਂ। ਨਾਲ ਹੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵੀ ਐੱਸਡੀਐੱਮ ਤੇ ਏਸੀਪੀ ਦੀ ਅਗਵਾਈ ਹੇਠ ਇਲਾਕੇ ’ਚ ਪੁੱਜ ਗਈਆਂ ਹਨ ਅ ਇਸ ਗੱਲ ਦੀ ਜਾਂਚ ਵਿਚ ਜੁੱਟ ਗਈਆਂ ਕਿ ਉਕਤ ਵਿਅਕਤੀ ਦੇ ਸੰਪਰਕ ਵਿਚ ਹੋਰ ਕੌਣ-ਕੌਣ ਆਇਆ ਹੈ ਅਤੇ ਲੋਕਾਂ ਨੂੰ ਸਖ਼ਤੀ ਨਾਲ ਘਰਾਂ ਅੰਦਰ ਕੁਆਰੰਟਾਈਨ ਕਰ ਦਿੱਤਾ ਗਿਆ।

Posted By: Jagjit Singh