
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਾ ਹਟਾ ਕੇ ਫੁੱਟਪਾਥ ਨੂੰ ਪੈਦਲ ਯਾਤਰੀਆਂ ਲਈ ਸਾਫ਼ ਕਰਵਾ ਦਿੱਤਾ ਗਿਆ ਹੈ। ਅੱਗੇ ਵੀ ਨਿਯਮਿਤ ਜਾਂਚ ਕੀਤੀ ਜਾਵੇਗੀ ਤਾਂ ਜੋ ਮੁੜ ਕਬਜ਼ਾ ਨਾ ਹੋ ਸਕੇ।

ਪੰਜਾਬੀ ਜਾਗਰਣ ਪ੍ਰਤੀਨਿਧ, ਪੰਜਾਬੀ ਜਾਗਰਣ, ਜਲੰਧਰ : ਨਗਰ ਨਿਗਮ ਤੇ ਟ੍ਰੈਫਿਕ ਪੁਲਿਸ ਨੇ ਵੀਰਵਾਰ ਨੂੰ ਚੁਗਿੱਟੀ ਫਲਾਈਓਵਰ ਦੇ ਫੁੱਟਪਾਥ ’ਤੇ ਲੱਗੀ ਫਿਸ਼ ਮਾਰਕੀਟ ਨੂੰ ਹਟਾ ਦਿੱਤਾ। ਬਾਜ਼ਾਰ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਸਥਾਨਕ ਲੋਕਾਂ ਤੇ ਰਾਹਗੀਰਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਸਨ। ਫੁੱਟਪਾਥ ’ਤੇ ਦੁਕਾਨਾਂ ਲੱਗਣ ਕਾਰਨ ਪੈਦਲ ਚੱਲਣ ਵਾਲਿਆਂ ਨੂੰ ਪਰੇਸ਼ਾਨੀ ਹੁੰਦੀ ਸੀ ਤੇ ਟ੍ਰੈਫਿਕ ਜਾਮ ਦੀ ਸਮੱਸਿਆ ਵੀ ਬਣੀ ਰਹਿੰਦੀ ਸੀ। ਇਸ ਦੇ ਨਾਲ ਹੀ ਸਫ਼ਾਈ ਪ੍ਰਬੰਧ ਵੀ ਪ੍ਰਭਾਵਿਤ ਹੋ ਰਹੇ ਸਨ। ਤਹਿ-ਬਾਜ਼ਾਰੀ ਟੀਮ ਨੇ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਾ ਹਟਾ ਕੇ ਫੁੱਟਪਾਥ ਨੂੰ ਪੈਦਲ ਯਾਤਰੀਆਂ ਲਈ ਸਾਫ਼ ਕਰਵਾ ਦਿੱਤਾ ਗਿਆ ਹੈ। ਅੱਗੇ ਵੀ ਨਿਯਮਿਤ ਜਾਂਚ ਕੀਤੀ ਜਾਵੇਗੀ ਤਾਂ ਜੋ ਮੁੜ ਕਬਜ਼ਾ ਨਾ ਹੋ ਸਕੇ।