ਅਰਦਾਸ ਨਾਲ ਪੰਜ ਰੋਜ਼ਾ ਆਗਮਨ ਪੁਰਬ ਸਮਾਗਮ ਸੰਪੰਨ
ਕਲਾ ਦੀ ਅਰਦਾਸ ਨਾਲ ਪੰਜ ਰੋਜ਼ਾ ਆਗਮਨ ਪੁਰਬ ਸਪੰਨ
Publish Date: Thu, 30 Apr 2026 07:40 PM (IST)
Updated Date: Thu, 30 Apr 2026 07:43 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ’ਚ ਮਨਾਇਆ ਗਿਆ। ਸਮਾਗਮ ਵਿਚ ਹਜ਼ੂਰੀ ਰਾਗੀ ਜਥੇ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਨੇ ਗੁਰ ਇਤਹਾਸ ਦੀ ਜਾਣਕਾਰੀ ਦਿੱਤੀ। ਗੁਰੂ ਘਰ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਨੇ ਗੁਰੂ ਅਮਰਦਾਸ ਜੀ, ਸ੍ਰੀ ਗੁਰੂ ਅੰਗਦ ਦੇਵ ਜੀ ਪਾਸੋਂ ਪ੍ਰਾਪਤ ਹੋਈਆਂ ਦਾਤਾਂ ਦਾ ਵਿਖਿਆਨ ਕੀਤਾ। ਹਰਪ੍ਰੀਤ ਸਿੰਘ ਨੀਟੂ ਨੇ ਪਿਛਲੇ 5 ਦਿਨਾਂ ਤੋਂ ਚੱਲ ਰਹੇ ਪ੍ਰੋਗਰਾਮਾਂ ਦੀ ਸਫ਼ਲਤਾ ਲਈ ਆਪਣੇ ਸਾਥੀ ਸਿੰਘਾਂ ਨਾਲ ਪੂਰੀ ਤਹਿ ਦਿਲੋਂ ਨਾਲ ਸੇਵਾ ਨਿਭਾਈ। ਇਸ ਮੌਕੇ ਕਿਰਪਾਲ ਸਿੰਘ, ਅਮਰ ਸਿੰਘ ਹਰਪ੍ਰੀਤ ਸਿੰਘ ਸੋਨੂੰ, ਰਵਿੰਦਰ ਸਿੰਘ, ਚਰਨਜੀਤ ਸਿੰਘ ਸੇਠੀ, ਜਪਨੂਰ ਸਿੰਘ, ਪਵਨਪ੍ਰੀਤ ਸਿੰਘ, ਹਰਮਨਜੋਤ ਸਿੰਘ, ਫਤਿਹ ਵੀਰ ਸਿੰਘ, ਗਗਨਦੀਪ ਸਿੰਘ ਪਾਰਸ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਜਸਜੀਤ ਕੌਰ, ਨਵਲਦੀਪ ਕੌਰ, ਸਰਬਪ੍ਰੀਤ ਕੌਰ, ਰਜਿੰਦਰ ਕੌਰ, ਸੁਰਜੀਤ ਕੌਰ, ਪਰਮਜੀਤ ਕੌਰ, ਸਤਵੰਤ ਕੌਰ, ਹਰਲੀਨ ਕੌਰ ਆਦਿ ਸੰਗਤਾਂ ਹਾਜ਼ਰ ਸਨ।