ਆਗਮਨ ਪੁਰਬ ਨੂੰ ਸਮਰਪਿਤ ਪੰਜ ਦਿਨਾ ਸਮਾਗਮ ਅੱਜ ਤੋਂ
ਸੈਟਰਲ ਟਾਊਨ ’ਚ ਆਗਮਨ ਪੁਰਬ ਨੂੰ ਸਮਰਪਿਤ ਪੰਜ ਦਿਨਾ ਸਮਾਗਮ ਅੱਜ ਤੋਂ
Publish Date: Fri, 17 Apr 2026 10:54 PM (IST)
Updated Date: Fri, 17 Apr 2026 10:57 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 5 ਦਿਨਾ ਵਿਸ਼ੇਸ਼ ਗੁਰਮਤਿ ਸਮਾਗਮ 18 ਅਪ੍ਰੈਲ ਰਾਤ ਤੋਂ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਟਰਲ ਟਾਊਨ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ’ਚ ਭਾਈ ਪ੍ਰਿਤਪਾਲ ਸਿੰਘ ਕਨੇਡਾ ਵਾਲੇ, ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣਾ ਵਾਲੇ, ਭਾਈ ਅਮਰਜੀਤ ਸਿੰਘ ਪਟਿਆਲੇ ਵਾਲੇ, ਭਾਈ ਸਤਨਾਮ ਸਿੰਘ ਕੁਹਾੜਕਾ, ਭਾਈ ਸ਼ੁਭਦੀਪ ਸਿੰਘ ਜੀ ਦੋਵੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਰਾਤ 8 ਤੋਂ 9.30 ਵਜੇ ਤੱਕ ਕੀਰਤਨ ਦੀ ਹਾਜ਼ਰੀ ਭਰਨਗੇ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਦੱਸਿਆ ਕਿ ਪਹਿਲੇ ਦਿਨ 18 ਨੂੰ ਰਾਤ ਨੂੰ ਭਾਈ ਪ੍ਰਿਤਪਾਲ ਸਿੰਘ ਕੈਨੇਡਾ ਵਾਲਿਆਂ ਦਾ ਰਾਗੀ ਜਥਾ ਤੇ 19 ਨੂੰ ਐਤਵਾਰ ਰਾਤ ਭਾਈ ਸਤਨਾਮ ਸਿੰਘ ਕੁਹਾੜਾਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਹਾਜ਼ਰੀ ਕਰਨਗੇ। ਇਸ ਸਮੇਂ ਪ੍ਰਧਾਨ ਚਰਨਜੀਤ ਸਿੰਘ, ਸਕੱਤਰ ਪ੍ਰਮਿੰਦਰ ਸਿੰਘ ਡਿੰਪੀ, ਖਜਾਨਚੀ ਜਤਿੰਦਰ ਸਿੰਘ ਖਾਲਸਾ,ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸਰਦੂਲ ਸਿੰਘ ਕਾਨਪੁਰੀ, ਸੁਖਦੇਵ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ ਆਦਿ ਹਾਜ਼ਰ ਸਨ।