- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਰੂਣ ਹੱਤਿਆ ਇਕ ਗੰਭੀਰ ਸਮਾਜਿਕ ਬੁਰਾਈ, ਇਸ ਨੂੰ ਖਤਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹੇ ’ਚ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ’ਚ ਜ਼ਿਲ੍ਹਾ ਪੀਸੀ-ਪੀਐੱਨਡੀਟੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਸਿਵਲ ਸਰਜਨ ਵੱਲੋਂ ਜ਼ਿਲ੍ਹੇ ’ਚ ਲਿੰਗ ਅਨੁਪਾਤ ’ਚ ਹੋਰ ਸੁਧਾਰ ਲਿਆਉਣ ਤੇ ਪ੍ਰੀ-ਕਨਸੈਪਸ਼ਨ ਤੇ ਪ੍ਰੀ-ਨੇਟਲ ਡਾਇਗਨੋਸਟਿਕ ਤਕਨੀਕ (ਪੀਸੀ-ਪੀਐੱਨਡੀਟੀ) ਐਕਟ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਚੁੱਕਣ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ, ਡਾ. ਵਰਿੰਦਰ ਕੌਰ ਥਿੰਦ ਐੱਸਐੱਮਓ (ਗਾਇਨੀ), ਐੱਮਡੀ ਮੈਡੀਸਨ ਡਾ. ਅਭਿਨਵ ਸ਼ੂਰ, ਸਹਾਇਕ ਜ਼ਿਲ੍ਹਾ ਅਟਾਰਨੀ ਗਗਨਦੀਪ, ਪਰਵੀਨ ਅਬਰੋਲ ਸੋਸ਼ਲ ਵਰਕਰ, ਰਮਨਪ੍ਰੀਤ ਕੌਰ ਸੋਸ਼ਲ ਵਰਕਰ, ਡੀਪੀਓ ਆਫਿਸ ਤੋਂ ਸੰਦੀਪ ਕੌਰ, ਡਿਪਟੀ ਐੱਮਈਆਈਓ ਅਸੀਮ ਸ਼ਰਮਾ, ਜ਼ਿਲ੍ਹਾ ਪੀਸੀ-ਪੀਐੱਨਡੀਟੀ ਕੋਆਰਡੀਨੇਟਰ ਦੀਪਕ ਬਪੋਰੀਆ ਮੌਜੂਦ ਸਨ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਦੱਸਿਆ ਗਿਆ ਕਿ 6 ਸਕੈਨ ਸੈਂਟਰਾਂ ਵੱਲੋਂ ਰਜਿਸਟ੍ਰੇਸ਼ਨ ਰੀਨਿਊਅਲ ਕਰਵਾਉਣ ਲਈ ਪ੍ਰਤੀ ਬੇਨਤੀ ਦਿੱਤੀ ਗਈ ਸੀ, ਜਿਨ੍ਹਾਂ ਨੂੰ ਲੋੜੀਂਦੇ ਦਸਤਾਵੇਜ਼ ਪੂਰੇ ਹੋਣ ’ਤੇ ਕਮੇਟੀ ਮੈਂਬਰਾਂ ਵੱਲੋਂ ਪੜਚੋਲ ਕਰਨ ਉਪਰੰਤ ਸਹਿਮਤੀ ਪ੍ਰਗਟਾਉਣ ’ਤੇ ਮਨਜ਼ੂਰੀ ਦੇ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ, ਡਾ. ਵਰਿੰਦਰ ਕੌਰ ਥਿੰਦ ਐੱਸਐੱਮਓ (ਗਾਇਨੀ), ਐੱਮਡੀ ਮੈਡੀਸਨ ਡਾ. ਅਭਿਨਵ ਸ਼ੂਰ, ਸਹਾਇਕ ਜ਼ਿਲ੍ਹਾ ਅਟਾਰਨੀ ਗਗਨਦੀਪ, ਪਰਵੀਨ ਅਬਰੋਲ ਸੋਸ਼ਲ ਵਰਕਰ, ਰਮਨਪ੍ਰੀਤ ਕੌਰ ਸੋਸ਼ਲ ਵਰਕਰ, ਡੀਪੀਓ ਆਫਿਸ ਤੋਂ ਸੰਦੀਪ ਕੌਰ, ਡਿਪਟੀ ਐੱਮਈਆਈਓ ਅਸੀਮ ਸ਼ਰਮਾ, ਜ਼ਿਲ੍ਹਾ ਪੀਸੀ-ਪੀਐੱਨਡੀਟੀ ਕੋਆਰਡੀਨੇਟਰ ਦੀਪਕ ਬਪੋਰੀਆ ਮੌਜੂਦ ਸਨ।