ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਦੀ ਚੈਕਿੰਗ
ਸਕੂਲਾਂ ’ਚ ਨੈਸ਼ਨਲ ਫੂਡ
Publish Date: Fri, 27 Feb 2026 09:43 PM (IST)
Updated Date: Fri, 27 Feb 2026 09:46 PM (IST)
ਸਕੂਲਾਂ ’ਚ ਨੈਸ਼ਨਲ ਫੂਡ ਸਕਿਓਰਿਟੀ ਐਕਟ ਦੇ ਨਿਯਮਾਂ ਦੀ ਪਾਲਣਾ ’ਤੇ ਪ੍ਰਗਟਾਈ ਤਸੱਲੀ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਚੀਮਾ, ਅੰਬੀਆ ਤੋਹਫਾ, ਹਸਨ ਮੁੰਡਾ ਅਤੇ ਕਰਤਾਰਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਦੌਰਾ ਕਰਕੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਲੋਂ ਸਰਕਾਰੀ ਸਕੂਲ ਕਰਤਾਰਪੁਰ, ਚੀਮਾ, ਹਸਨ ਮੁੰਡਾ ਵਿਖੇ ਮਿਡ-ਡੇ ਮੀਲ ਸਕੀਮ ਤਹਿਤ ਵਿਦਿਆਰਥੀਆਂ ਨੂੰ ਪਰੋਸੇ ਜਾ ਰਹੇ ਖਾਣੇ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿੱਥੇ ਬੱਚਿਆਂ ਨੂੰ ਮਿਡ-ਡੇ ਮੀਲ ਵਧੀਆ ਢੰਗ ਨਾਲ ਦਿੱਤਾ ਜਾ ਰਿਹਾ ਸੀ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ, ਅੰਬੀਆ ਤੋਹਫਾ ਵਿਖੇ ਵੀ ਬੱਚਿਆਂ ਨੂੰ ਪਰੋਸੇ ਜਾਂਦੇ ਖਾਣੇ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੂੰ ਬੱਚਿਆਂ ਨੂੰ ਪਰੋਸੇ ਜਾਂਦੇ ਖਾਣੇ ਦੀ ਗੁਣਵੱਤਾ ਹਰ ਹਾਲ ’ਚ ਯਕੀਨੀ ਬਣਾਉਣ ਲਈ ਹਦਾਇਤ ਦਿੱਤੀ।
ਉਪਰੰਤ ਧਾਲੀਵਾਲ ਨੇ ਆਂਗਨਵਾੜੀ ਕੇਂਦਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਆਂਗਨਵਾੜੀ ਕੇਂਦਰ ਹਸਨ ਮੁੰਡਾ ਵਿਖੇ ਨਿਰੀਖਣ ਦੌਰਾਨ ਲਾਭਪਾਤਰੀਆਂ ਨੂੰ ਕੀਤੀ ਜਾ ਰਹੀ ਸਾਮਾਨ ਦੀ ਵੰਡ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਵੱਲੋਂ ਹਸਨ ਮੁੰਡਾ ਪਿੰਡ ਦੇ ਰਾਸ਼ਨ ਡਿਪੂ ਦਾ ਵੀ ਦੌਰਾ ਕੀਤਾ ਗਿਆ। ਉਨ੍ਹਾਂ ਨੇ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਸ਼ਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੋਲ ਵੀ ਦਰਜ ਕਰਵਾਈ ਜਾ ਸਕਦੀ ਹੈ।