ਪਿ੍ਰਤਪਾਲ ਸਿੰਘ, ਸ਼ਾਹਕੋਟ : ਆਜ਼ਾਦ ਸਪੋਰਟਸ ਕਲੱਬ ਸ਼ਾਹਕੋਟ ਵੱਲੋਂ 25 ਤੋਂ 29 ਦਸੰਬਰ ਤਕ ਸਾਲਾਨਾ ਸ਼ਾਹਕੋਟ ਫੁੱਟਬਾਲ ਕੱਪ ਕਰਵਾਇਆ ਜਾ ਰਿਹਾ ਹੈ। ਕਲੱਬ ਦੇ ਸਰਪ੍ਰਸਤ ਬਲਕਾਰ ਸਿੰਘ ਚੱਠਾ ਤੇ ਪ੍ਰਧਾਨ ਬੂਟਾ ਸਿੰਘ ਕਲਸੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਹਿਸੀਲ ਕੰਪਲੈਕਸ ਦੇ ਖੁਲੇ੍ਹ ਮੈਦਾਨ ਪੰਜ ਰੋਜ਼ਾ ਫੁੱਟਬਾਲ ਟੂਰਨਾਮੈਂਟ ਵਿਚ ਓਪਨ ਤੇ 40 ਕਿੱਲੋ ਭਾਰ ਵਰਗ ਵਿਚ ਮੁਕਾਬਲੇ ਹੋਣਗੇ। ਓਪਨ ਵਿਚ ਪਹਿਲਾ ਸਥਾਨ ਪ੍ਰਰਾਪਤ ਕਰਨ ਵਾਲੀ ਟੀਮ ਨੂੰ 31 ਹਜ਼ਾਰ ਤੇ ਦੂਜੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ ਰੁਪਏ ਨਕਦ ਇਨਾਮ ਤੇ ਟਰਾਫੀ ਦਿੱਤੀ ਜਾਵੇਗੀ। ਇਸੇ ਤਰ੍ਹਾਂ 40 ਕਿਲੋ ਭਾਰ ਵਰਗ 'ਚ ਜੇਤੂ ਟੀਮ ਨੂੰ 6 ਹਜ਼ਾਰ ਤੇ ਉਪ ਜੇਤੂ ਟੀਮ ਨੂੰ 4 ਹਜ਼ਾਰ ਰੁਪਏ ਤੇ ਟਰਾਫੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੇ ਪਹਿਲੇ ਦਿਨ ਇਸ ਦਾ ਉਦਘਾਟਨ ਯਸ਼ਪਾਲ ਗੁਪਤਾ ਤੇ ਹਰਦੇਵ ਸਿੰਘ ਪੀਟਾ ਕਰਨਗੇ। ਆਖ਼ਰੀ ਦਿਨ ਜੇਤੂ ਟੀਮਾਂ ਨੂੰ ਅਹਿਮ ਸ਼ਖ਼ਸੀਅਤਾਂ ਵਲੋਂ ਇਨਾਮ ਤਕਸੀਮ ਕੀਤੇ ਜਾਣਗੇ ਤੇ ਖੇਡ ਮੈਦਾਨ ਵਿਚ ਲੱਕੀ ਡਰਾਅ ਵੀ ਕੱਢੇ ਜਾਣਗੇ। ਇਸ ਮੌਕੇ ਕਲੱਬ ਚੇਅਰਮੈਨ ਮੰਗਤ ਰਾਏ ਮੰਗੀ, ਬਖਸੀਸ਼ ਸਿੰਘ ਝੀਤਾ ਖਜ਼ਾਨਚੀ, ਦਵਿੰਦਰ ਸਿੰਘ ਵਾਈਸ ਪ੍ਰਧਾਨ, ਸਰਬਜੀਤ ਸਿੰਘ ਝੀਤਾ, ਪਰਮਜੀਤ ਸਿੰਘ ਟਾਂਕ, ਮੰਗਤ ਰਾਜ ਪੰਜਾਬ ਪੁਲਿਸ, ਗੁਰਪ੍ਰਰੀਤ ਸਿੰਘ ਆਦਿ ਹਾਜ਼ਰ ਸਨ।