ਜੇਐੱਨਐੱਨ, ਜਲੰਧਰ : ਕੋਰੋਨਾ ਦੀ ਦੂਜੀ ਲਹਿਰ ਦੌਰਾਨ ਮੰਗਲਵਾਰ ਨੂੰ ਪਹਿਲੀ ਵਾਰ ਸੂਬੇ ਵਿਚ ਕੋਈ ਮੌਤ ਨਹੀਂ ਹੋਈ। ਸੂਬੇ ’ਚ 45 ਨਵੇਂ ਮਾਮਲੇ ਸਾਹਮਣੇ ਆਇਆ ਜਦਕਿ 93 ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ। ਛੇ ਜ਼ਿਲ੍ਹਿਆਂ ਫਰੀਦਕੋਟ, ਫਾਜ਼ਿਲਕਾ, ਮਾਨਸਾ, ਪਟਿਆਲਾ, ਰੂਪਨਗਰ ਤੇ ਨਵਾਂਸ਼ਹਿਰ ਵਿਚ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ। ਅੰਮ੍ਰਿਤਸਰ ਵਿਚ ਸਭ ਤੋਂ ਵੱਧ 6 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

Posted By: Jagjit Singh