- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੱਚੇ ਕਾਮੇ ਪੱਕੇ ਕਰਵਾਉਣ ਲਈ ਜੰਗਲਾਤ ਕਾਮੇ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਚ 27 ਨਵੰਬਰ ਨੂੰ ਕਰਨਗੇ ਪ੍ਰਦਰਸ਼ਨ - ਅਮਰੀਕ ਸਿੰਘ

ਰੇਸ਼ਮ ਲਾਲ, ਪੰਜਾਬੀ ਜਾਗਰਣ, ਬਿਲਗਾ :
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸੰਬੰਧਤ ਜੰਗਲਾਤ, ਜੰਗਲੀ ਜੀਵ ਤੇ ਕਾਰਪੋਰੇਸ਼ਨ ਕਾਮਿਆਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ’ਚ ਹੋਈ। ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਪ੍ਰੈੱਸ ਦੇ ਨਾਂ ਜਾਰੀ ਕਰਦਿਆਂ ਕਿਹਾ ਕਿ ਸਾਥੀ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿੱਤ ਸਕੱਤਰ ਅਮਨਦੀਪ ਸਿੰਘ ਛੱਤ, ਚੇਅਰਮੈਨ ਵਿਰਸਾ ਸਿੰਘ ਚਹਿਲ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਗੁਰਦਾਸਪੁਰ ਅਤੇ ਸਤਨਾਮ ਸੰਗਤੀਵਾਲਾ ਸੰਗਰੂਰ ਨੇ ਕਿਹਾ ਕਿ ਵਣ ਤੇ ਜੰਗਲੀ ਜੀਵ ਵਿਭਾਗ ਵਿੱਚ ਪਿਛਲੇ 27/28 ਸਾਲਾਂ ਤੋਂ ਕੰਮ ਕਰਦੇ ਸੀਨੀਅਰ ਕਾਮਿਆਂ ਨੂੰ ਪੰਜਾਬ ਸਰਕਾਰ ਨੇ ਪੱਕਿਆਂ ਤਾਂ ਕੀ ਕਰਨਾ ਸੀ, ਸਰਕਾਰ ਨੇ ਇਨ੍ਹਾਂ ਕਾਮਿਆਂ ਨੂੰ ਉਸ ਪਾਲਿਸੀ ਅਧੀਨ ਲਿਆ ਕੇ ਪਲੇਸਮੈਂਟ ਕੀਤਾ ਗਿਆ। ਇਸ ਪੱਕਿਆਂ ਵਾਲੀ ਕੋਈ ਸਹੂਲਤ ਨਹੀਂ ਹੈ। ਇਸ ਕਾਰਨ ਜੰਗਲਾਤ ਕਾਮਿਆਂ ਵਿੱਚ ਭਾਰੀ ਰੋਸ ਤੇ ਬੇਚੈਨੀ ਪਾਈ ਜਾ ਰਹੀ ਹੈ। ਬਲਵੀਰ ਤਰਨਤਾਰਨ, ਰਵੀ ਲੁਧਿਆਣਾ, ਬੱਬੂ ਮਾਨਸਾ, ਬਲਰਾਜ ਪਠਾਨਕੋਟ, ਰਵੀਕਾਂਤ ਰੋਪੜ ਅਤੇ ਸੁਖਦੇਵ ਜਲੰਧਰ ਦੱਸਿਆ ਕਿ ਪਲੇਸਮੈਂਟ ਕੀਤੇ ਕਾਮਿਆਂ ਨੂੰ ਸਿਰਫ 15000/- ਤਨਖਾਹ ਦਿੱਤੀ ਜਾ ਰਹੀ ਹੈ, ਸੋ ਇੰਨੀ ਅੰਤਾਂ ਦੀ ਮਹਿੰਗਾਈ ਵਿੱਚ ਇੰਨੀ ਘੱਟ ਤਨਖਾਹ ’ਤੇ ਕੰਮ ਕਰ ਰਹੇ ਜੰਗਲਾਤ ਕਾਮਿਆਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਜਿਸ ਕਾਰਨ ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਕਿ ਫੈਡਰੇਸ਼ਨ ਦੇ ਸਹਿਯੋਗ ਨਾਲ ਮੰਗ ਪੱਤਰ ਵਿੱਚ ਦਰਜ ਮੰਗਾਂ ਜਲਦੀ ਹੱਲ ਕਰਵਾਉਣ ਲਈ ਜੱਥੇਬੰਦੀ 27 ਨਵੰਬਰ ਨੂੰ ਵਿਧਾਨ ਸਭਾ ਹਲਕਾ ਦਿੜ੍ਹਬਾ (ਸੰਗਰੂਰ) ਵਿੱਚ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੱਕਾ ਮੋਰਚਾ ਲਾਇਆ ਜਾਵੇਗਾ। ਇਹ ਪੱਕਾ ਮੋਰਚਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਮੰਗ ਪੱਤਰ ਵਿੱਚ ਦਰਜ ਇੱਕ-ਇੱਕ ਮੰਗਾਂ ਦਾ ਹੱਲ ਨਹੀਂ ਹੁੰਦਾ। ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੁਲੱਖਣ ਮੌਹਾਲੀ, ਮਲਕੀਤ ਮੁਕਤਸਰ, ਪਵਨ ਹੁਸ਼ਿਆਰਪੁਰ, ਰਾਣਾ ਫਿਰੋਜ਼ਪੁਰ ਅਤੇ ਭੁਪਿੰਦਰ ਦਸੂਹਾ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਵੱਲੋਂ ਪਹਿਲੀ ਦਸੰਬਰ ਤੋਂ 5 ਦਸੰਬਰ ਤੱਕ ਪੰਜਾਬ ਸਰਕਾਰ ਦੇ ਐਮ.ਐਲ.ਏ. ਦੀ ਅਰਥੀ ਫੂਕ ਕੇ 6 ਦਸੰਬਰ ਨੂੰ ਲੁਧਿਆਣਾ ਦੇ ਗੰਦੇ ਨਾਲੇ ਵਿੱਚ ਉਨ੍ਹਾਂ ਦੀਆਂ ਅਸਥੀਆਂ ਪਾਉਣ ਵਿੱਚ ਜੰਗਲਾਤ ਕਾਮੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਕਰਮ ਸਿੰਘ ਹਰੀਕੇ ਪੱਤਣ, ਜਗਤਾਰ ਸ਼ਾਹਪੁਰ, ਭੂਪਿੰਦਰ ਸਿੰਘ ਸਾਧੋਹੇੜੀ, ਹਰਜਿੰਦਰ ਸਿੰਘ ਅਤੇ ਫੈਡਰੇਸ਼ਨ ਆਗੂ ਮੱਖਣ ਸਿੰਘ ਵਾਹਿਦਪੁਰੀ, ਗੁਰਬਿੰਦਰ ਸਿੰਘ ਚੰਡੀਗੜ੍ਹ ਆਦਿ ਹਾਜ਼ਰ ਹੋਏ।