- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਜੀਲੈਂਸ ਦੀ ਜਾਂਚ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਸਾਲ 2017 ਤੋਂ 2022 ਦੌਰਾਨ ਕਿੱਕੀ ਢਿੱਲੋਂ ਨੇ 10.72 ਕਰੋੜ ਰੁਪਏ ਖਰਚ ਕੀਤੇ, ਜਦਕਿ ਉਨ੍ਹਾਂ ਦੀ ਦਰਜ ਆਮਦਨ 3.18 ਕਰੋੜ ਰੁਪਏ ਸੀ। ਜਾਂਚ ਏਜੰਸੀ ਮੁਤਾਬਕ 7.53 ਕਰੋੜ ਰੁਪਏ ਦੇ ਸਰੋਤ ਬਾਰੇ ਉਹ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਸਨ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਪਹਿਲਾਂ ਹੀ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ ਅਤੇ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹੈ।

ਜਾਗਰਣ ਸੰਵਾਦਦਾਤਾ, ਜਲੰਧਰ : ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਤੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਰੀਬ ਨੌਂ ਘੰਟੇ ਪੁੱਛਗਿੱਛ ਕੀਤੀ। ਉਹ ਮਈ 2023 ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਕੇਸ ਸਬੰਧੀ ਈਡੀ ਅੱਗੇ ਪੇਸ਼ ਹੋਏ ਸਨ।
ਵਿਜੀਲੈਂਸ ਦੀ ਜਾਂਚ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਸਾਲ 2017 ਤੋਂ 2022 ਦੌਰਾਨ ਕਿੱਕੀ ਢਿੱਲੋਂ ਨੇ 10.72 ਕਰੋੜ ਰੁਪਏ ਖਰਚ ਕੀਤੇ, ਜਦਕਿ ਉਨ੍ਹਾਂ ਦੀ ਦਰਜ ਆਮਦਨ 3.18 ਕਰੋੜ ਰੁਪਏ ਸੀ। ਜਾਂਚ ਏਜੰਸੀ ਮੁਤਾਬਕ 7.53 ਕਰੋੜ ਰੁਪਏ ਦੇ ਸਰੋਤ ਬਾਰੇ ਉਹ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਸਨ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਪਹਿਲਾਂ ਹੀ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ ਅਤੇ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹੈ।
ਈਡੀ ਹੁਣ ਵਿਦੇਸ਼ਾਂ ਵਿੱਚ ਹੋਏ ਕਥਿਤ ਵਿੱਤੀ ਲੈਣ-ਦੇਣ ਅਤੇ ਹੋਰ ਥਾਵਾਂ ’ਤੇ ਖਰਚ ਕੀਤੀ ਗਈ ਰਕਮ ਦੀ ਜਾਂਚ ਕਰ ਰਹੀ ਹੈ। ਸੂਤਰਾਂ ਅਨੁਸਾਰ ਪੁੱਛਗਿੱਛ ਦੌਰਾਨ ਈਡੀ ਨੇ ਕਈ ਅਹਿਮ ਸਵਾਲ ਪੁੱਛੇ, ਜਿਨ੍ਹਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਜੇਕਰ ਲੋੜੀਂਦੇ ਦਸਤਾਵੇਜ਼ ਅਤੇ ਰਿਕਾਰਡ ਪੇਸ਼ ਨਾ ਕੀਤੇ ਗਏ ਤਾਂ ਈਡੀ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਤੋਂ ਵੀ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਚੁੱਕੀ ਹੈ।