ਸਾਬਕਾ ਐੱਮਪੀ ਸੁਸ਼ੀਲ ਰਿੰਕੂ ਦੀ ਮਾਤਾ ਦੀ ਤਬੀਅਤ ਵਿਗੜੀ
ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਮਾਤਾ ਦੀ ਤਬੀਅਤ ਵਿਗੜੀ, ਹਸਪਤਾਲ ਦਾਖਲ
Publish Date: Wed, 25 Mar 2026 09:05 PM (IST)
Updated Date: Wed, 25 Mar 2026 09:08 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਤੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਮਾਤਾ ਪੁਸ਼ਪਾ ਦੇਵੀ ਦੀ ਅਚਾਨਕ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਲੁਧਿਆਣਾ ਦੇ ਡੀਐੱਮਸੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਖ਼ਬਰ ਮਿਲਣ ਉਪਰੰਤ ਕਈ ਰਾਜਨੀਤਿਕ ਤੇ ਸਮਾਜਿਕ ਸ਼ਖਸੀਅਤਾਂ ਉਨ੍ਹਾਂ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੀਆਂ। ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਵੀ ਹਸਪਤਾਲ ਦਾ ਦੌਰਾ ਕਰਕੇ ਸੁਸ਼ੀਲ ਰਿੰਕੂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਉਨ੍ਹਾਂ ਨੇ ਡਾਕਟਰਾਂ ਨਾਲ ਗੱਲਬਾਤ ਕਰਕੇ ਮਰੀਜ਼ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਜਲਦੀ ਸਿਹਤਯਾਬੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮਹਿੰਦਰ ਭਗਤ ਨਾਲ ਨੰਨੀ ਬੱਤਰਾ, ਦਵਿੰਦਰ ਗੋਲਾ, ਪ੍ਰਵੀਨ ਜੈਨ ਤੇ ਰਾਜੇਸ਼ ਲੂਥਰ ਵੀ ਮੌਜੂਦ ਸਨ। ਇਸ ਤੋਂ ਇਲਾਵਾ ਭਾਜਪਾ ਵਰਕਰਾਂ ਤੇ ਸ਼ੁਭਚਿੰਤਕਾਂ ਵੱਲੋਂ ਵੀ ਪੁਸ਼ਪਾ ਦੇਵੀ ਦੀ ਜਲਦੀ ਤੰਦਰੁਸਤੀ ਲਈ ਅਰਦਾਸ ਕੀਤੀ ਜਾ ਰਹੀ ਹੈ।