ਦੁਖ਼ਦਾਈ ਖ਼ਬਰ : ਸਾਬਕਾ MP ਮਹਿੰਦਰ ਸਿੰਘ ਕੇਪੀ ਨੂੰ ਵੱਡਾ ਸਦਮਾ, ਭਰਾ ਦਾ ਹੋਇਆ ਦੇਹਾਂਤ
ਮਹਿੰਦਰ ਸਿੰਘ ਕੇਪੀ ਦੇ ਵੱਡੇ ਭਰਾ ਸਤਨਾਮ ਸਿੰਘ ਕੇਪੀ ਜੋ ਕਿ ਇੰਗਲੈਂਡ ਵਿੱਚ ਰਹਿੰਦੇ ਸਨ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ।
Publish Date: Sun, 15 Nov 2026 01:41 PM (IST)
Updated Date: Sun, 15 Nov 2026 01:42 PM (IST)
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ - ਮਹਿੰਦਰ ਸਿੰਘ ਕੇਪੀ ਦੇ ਵੱਡੇ ਭਰਾ ਸਤਨਾਮ ਸਿੰਘ ਕੇਪੀ ਜੋ ਕਿ ਇੰਗਲੈਂਡ ਵਿੱਚ ਰਹਿੰਦੇ ਸਨ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ।
ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਕੇ ਪੀ ਆਪਣੇ ਵੱਡੇ ਭਰਾ ਸਤਨਾਮ ਸਿੰਘ ਕੇਪੀ ਦਾ ਬਿਮਾਰੀ ਦੀ ਹਾਲਤ ਵਿੱਚ ਰਹਿਣ ਕਾਰਨ ਹਾਲ ਚਾਲ ਜਾਨਣ ਲਈ ਇੰਗਲੈਂਡ ਗਏ ਹੋਏ ਸਨ।
ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣੀਆਂ ਸਿਆਸੀ ਜਿੰਮੇਵਾਰੀਆਂ ਨਿਭਾ ਰਹੇ ਸਨ।