ਸੁਸ਼ੀਲ ਰਿੰਕੂ ਨੇ ਸੰਤ ਨਿਰੰਜਨ ਦਾਸ ਮਹਾਰਾਜ ਨੂੰ ਜਨਮ ਦਿਨ 'ਤੇ ਵਧਾਈ ਦਿੱਤੀ
ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਤ ਨਿਰੰਜਨ ਦਾਸ ਜੀ
Publish Date: Tue, 06 Jan 2026 10:54 PM (IST)
Updated Date: Tue, 06 Jan 2026 10:56 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਤ ਨਿਰੰਜਨ ਦਾਸ ਮਹਾਰਾਜ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦੇਣ ਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ। ਸੁਸ਼ੀਲ ਰਿੰਕੂ ਨੇ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਮਹਾਰਾਜ ਜੀ ਦਾ ਆਸ਼ੀਰਵਾਦ ਸਾਡੇ ਸਾਰਿਆਂ 'ਤੇ ਬਣਿਆ ਰਹੇ ਤਾਂ ਜੋ ਮਹਾਰਾਜ ਜੀ ਦੁਆਰਾ ਸਮਾਜ ਦੀ ਖੁਸ਼ਹਾਲੀ ਤੇ ਤਰੱਕੀ ਲਈ ਸਾਡੇ ਸਮਾਜ ਨੂੰ ਦਿੱਤਾ ਗਿਆ, ਮਾਰਗਦਰਸ਼ਨ ਤੇ ਦਿਸ਼ਾ ਇਸੇ ਤਰ੍ਹਾਂ ਜਾਰੀ ਰਹੇ। ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਜੀ ਮਹਾਰਾਜ ਦੀ ਅਗਵਾਈ ਹੇਠ ਸਮਾਜ ਦੇ ਲੋਕਾਂ ਨੂੰ ਪਰਮਾਤਮਾ ਦੇ ਨਾਮ ਨਾਲ ਜੋੜਨ ਲਈ ਵਡਮੁੱਲਾ ਕੰਮ ਕੀਤਾ ਜਾ ਰਿਹਾ ਹੈ। ਮਹਾਰਾਜ ਦੇ ਜਨਮ ਦਿਨ 'ਤੇ ਸਮੁੱਚੇ ਸਮਾਜ ਨੂੰ ਵਧਾਈ ਦਿੰਦੇ ਹੋਏ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਮਹਾਰਾਜ ਦੀ ਲੰਬੀ ਉਮਰ ਲਈ ਪ੍ਰਾਰਥਨਾ ਕੀਤੀ।