ਸਾਬਕਾ ਐੱਮਪੀ ਰਿੰਕੂ ਨੇ ਲਿਆ ਆਸ਼ੀਰਵਾਦ
ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਤੋਂ ਅਸ਼ੀਰਵਾਦ ਲਿਆ
Publish Date: Thu, 29 Jan 2026 09:37 PM (IST)
Updated Date: Thu, 29 Jan 2026 09:40 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਗੁਰਪੁਰਬ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਵੱਡਾ ਜਥਾ ਜਲੰਧਰ ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲਗੱਡੀ ਰਾਹੀਂ ਵਾਰਾਣਸੀ ਲਈ ਰਵਾਨਾ ਹੋਇਆ। ਇਸ ਦੌਰਾਨ ਰੇਲਵੇ ਸਟੇਸ਼ਨ ਗੁਰੂ ਰਵਿਦਾਸ ਜੀ ਦੀ ਉਸਤਤ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਸੀਨੀਅਰ ਭਾਜਪਾ ਨੇਤਾ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਤੋਂ ਆਸ਼ੀਰਵਾਦ ਲਿਆ ਤੇ ਯਾਤਰਾ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਡੇਰਾ ਸੱਚਖੰਡ ਬੱਲਾਂ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡੇਰਾ ਧਾਰਮਿਕਤਾ ਦੇ ਨਾਲ-ਨਾਲ ਸੇਵਾ ਤੇ ਸਮਾਜਿਕ ਸਦਭਾਵਨਾ ਦੀ ਵੀ ਪ੍ਰੇਰਨਾ ਹੈ।