ਨਗਰ ਕੌਂਸਲ ਦਾ ਸਾਬਕਾ ਪ੍ਰਧਾਨ ਨਸ਼ਾ ਕਰਦਾ ਕਾਬੂ
ਸੰਵਾਦ ਸਹਿਯੋਗੀ, ਜਾਗਰਣ, ਫਿਲੌਰ
Publish Date: Mon, 23 Mar 2026 11:03 PM (IST)
Updated Date: Mon, 23 Mar 2026 11:04 PM (IST)
ਸੰਵਾਦ ਸਹਿਯੋਗੀ, ਜਾਗਰਣ, ਫਿਲੌਰ : ਨਗਰ ਕੌਂਸਲ ਗੁਰਾਇਆ ਦੇ ਚਾਰ ਵਾਰ ਪ੍ਰਧਾਨ ਰਹਿ ਚੁੱਕੇ ਤੇ 10 ਸਾਲਾਂ ਤੱਕ ਕਾਂਗਰਸ ਦੇ ਬਲਾਕ ਪ੍ਰਧਾਨ ਰਹੇ ਕਮਲਦੀਪ ਸਿੰਘ ਬਿੱਟੂ ਨੂੰ ਪੁਲਿਸ ਨੇ ਦੋ ਸਾਥੀਆਂ ਸਮੇਤ ਹੈਰੋਇਨ ਦਾ ਸੇਵਨ ਕਰਦੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐੱਸਪੀ ਫਿਲੌਰ ਭਰਤ ਮਸੀਹ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਬਿੱਟੂ ਨਸ਼ੇ ਦੇ ਕਾਰੋਬਾਰੀ ’ਚ ਸਰਗਰਮ ਹੈ। ਇਸ ਦੇ ਆਧਾਰ 'ਤੇ ਪੁਲਿਸ ਨੇ ਛਾਪਾ ਮਾਰਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਮਲਦੀਪ ਸਿੰਘ ਬਿੱਟੂ, ਸੁਮਿਤ ਅਰੋੜਾ ਤੇ ਰਮਨਦੀਪ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਿਸ ਲਈ ਕੰਮ ਕਰ ਰਹੇ ਹਨ ਤੇ ਉਨ੍ਹਾਂ ਦੇ ਸੰਪਰਕ ’ਚ ਹੋਰ ਕੌਣ ਹਨ।