ਸਾਬਕਾ ਪੰਚਾਇਤ ਮੈਂਬਰ ਨੂੰ ਸਦਮਾ, ਪਤੀ ਦਾ ਦੇਹਾਂਤ
ਅੱਪਰਾ ਦੀ ਸਾਬਕਾ ਪੰਚਾਇਤ ਮੈਂਬਰ ਬੀਬੀ ਬਲਵੀਰ ਕੌਰ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤੀ ਅਵਤਾਰ ਸਿੰਘ (ਦੋਧੀ) ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ।
Publish Date: Tue, 26 May 2026 08:16 PM (IST)
Updated Date: Tue, 26 May 2026 08:19 PM (IST)
ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਅੱਪਰਾ ਦੀ ਸਾਬਕਾ ਪੰਚਾਇਤ ਮੈਂਬਰ ਬੀਬੀ ਬਲਵੀਰ ਕੌਰ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤੀ ਅਵਤਾਰ ਸਿੰਘ (ਦੋਧੀ) ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਇਸ ਮੌਕੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਨੰਬਰਦਾਰਾਂ, ਪੰਚਾਂ ਸਰਪੰਚਾਂ ਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵਕ ਤੇ ਆਗੂ ਸੋਮ ਪਾਲ ਮੈਂਗੜਾ ਨੇ ਦੱਸਿਆ ਕਿ ਅਵਤਾਰ ਸਿੰਘ ਦੋਧੀ ਨਮਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਮਿਤੀ 27 ਮਈ ਨੂੰ ਡੇਰਾ ਸੰਤ ਟਹਿਲ ਦਾਸ ਜੀ ਸੰਤ ਸਤਿਨਾਮ ਚੌਕ (ਸਮਰਾੜੀ ਚੌਂਕ) ਅੱਪਰਾ ’ਚ ਦੁਪਹਿਰ 12 ਤੋਂ ਲੈ ਕੇ ਇਕ ਵਜੇ ਤੱਕ ਹੋਵੇਗੀ।