ਸਾਬਕਾ SHO ਭੂਸ਼ਣ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ, ਜ਼ਮਾਨਤ ਪਟੀਸ਼ਨ ਰੱਦ; ਸਥਾਨਕ ਪੁਲਿਸ ਪ੍ਰਸ਼ਾਸਨ ’ਚ ਹੋਣ ਲੱਗੀ ਹਲਚਲ
ਫਿਲੌਰ ਪੁਲਿਸ ਥਾਣੇ ਦੇ ਸਾਬਕਾ ਐੱਸਐੱਚਓ ਭੂਸ਼ਣ ਕੁਮਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ, ਹੁਣ ਉਨ੍ਹਾਂ ਵੱਲੋਂ ਲਾਈ ਗਈ ਜ਼ਮਾਨਤ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਭੂਸ਼ਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਸਥਾਨਕ ਪੁਲਿਸ ਪ੍ਰਸ਼ਾਸਨ ’ਚ ਹਲਚਲ ਦੇਖਣ ਨੂੰ ਮਿਲੀ, ਕਿਉਂਕਿ ਪੁਲਿਸ ਹਾਲੇ ਤੱਕ ਸਾਬਕਾ ਐੱਸਐੱਚਓ ਨੂੰ ਗ੍ਰਿਫ਼ਤਾਰ ਕਰਨ ’ਚ ਨਾਕਾਮ ਰਹੀ ਹੈ।
Publish Date: Sun, 14 Dec 2025 11:48 AM (IST)
Updated Date: Sun, 14 Dec 2025 11:48 AM (IST)
ਸੰਵਾਦ ਸਹਿਯੋਗੀ, ਜਾਗਰਣ, ਫਿਲੌਰ : ਫਿਲੌਰ ਪੁਲਿਸ ਥਾਣੇ ਦੇ ਸਾਬਕਾ ਐੱਸਐੱਚਓ ਭੂਸ਼ਣ ਕੁਮਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ, ਹੁਣ ਉਨ੍ਹਾਂ ਵੱਲੋਂ ਲਾਈ ਗਈ ਜ਼ਮਾਨਤ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਭੂਸ਼ਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਸਥਾਨਕ ਪੁਲਿਸ ਪ੍ਰਸ਼ਾਸਨ ’ਚ ਹਲਚਲ ਦੇਖਣ ਨੂੰ ਮਿਲੀ, ਕਿਉਂਕਿ ਪੁਲਿਸ ਹਾਲੇ ਤੱਕ ਸਾਬਕਾ ਐੱਸਐੱਚਓ ਨੂੰ ਗ੍ਰਿਫ਼ਤਾਰ ਕਰਨ ’ਚ ਨਾਕਾਮ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਫਿਲੌਰ ਦੇ ਸਾਬਕਾ ਐੱਸਐੱਚਓ ਭੂਸ਼ਣ ਕੁਮਾਰ ’ਤੇ ਫਿਲੌਰ ਪੁਲਿਸ ਥਾਣੇ ’ਚ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ’ਤੇ ਭੂਸ਼ਣ ਕੁਮਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਲਾਈ ਗਈ ਜ਼ਮਾਨਤ ਪਟੀਸ਼ਨ ਨੂੰ ਅਦਾਲਤ ਨੇ ਪੀੜਤ ਔਰਤ ਵੱਲੋਂ ਪੇਸ਼ ਕੀਤੇ ਗਏ ਸਬੂਤਾਂ ਦੀ ਜਾਂਚ ਕਰ ਕੇ ਉਸ ਦੀ ਸਥਿਤੀ ਨੂੰ ਦੇਖਦਿਆਂ ਰੱਦ ਕਰ ਦਿੱਤੀ ਹੈ। ਇੱਧਰ, ਭੂਸ਼ਣ ਦੀ ਜ਼ਮਾਨਤ ਪਟੀਸ਼ਨ ਰੱਦ ਤੋਂ ਬਾਅਦ ਫਿਲੌਰ ਪੁਲਿਸ ਪ੍ਰਸ਼ਾਸਨ ’ਚ ਹਲਚਲ ਚੱਲ ਰਹੀ ਹੈ, ਕਿਉਂਕਿ ਸਥਾਨਕ ਪੁਲਿਸ ਵੀ ਭੂਸ਼ਣ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ।