- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਸ, ਜਲੰਧਰ : ਨਗਰ

ਜਾਸ, ਜਲੰਧਰ : ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਨੇ ਸ਼ਨਿਚਰਵਾਰ ਨੂੰ ਹਰਬੰਸ ਨਗਰ ਰੋਡ 'ਤੇ ਵੱਡੀ ਕਾਰਵਾਈ ਕਰਦਿਆਂ ਚਾਰ ਦੁਕਾਨਾਂ ਨੂੰ ਸੀਲ ਕਰ ਦਿੱਤਾ ਹੈ। ਇਹ ਦੁਕਾਨਾਂ ਬਿਨਾਂ ਮਨਜ਼ੂਰੀ ਦੇ ਬਣਾਈਆਂ ਗਈਆਂ ਸਨ। ਇਸ ਸਬੰਧੀ ਆਰਟੀਆਈ ਕਾਰਕੁੰਨ ਕਰਨਪ੍ਰੀਤ ਸਿੰਘ ਨੇ ਸ਼ਿਕਾਇਤ ਕੀਤੀ ਸੀ।
ਕਰਨਪ੍ਰੀਤ ਦੀ ਸ਼ਿਕਾਇਤ 'ਤੇ ਲਗਪਗ ਤਿੰਨ ਹਫ਼ਤੇ ਪਹਿਲਾਂ ਚੀਫ ਵਿਜੀਲੈਂਸ ਅਫਸਰ ਕੁਲਵਿੰਦਰ ਸਿੰਘ ਨੇ ਮੌਕੇ 'ਤੇ ਦੌਰਾ ਕਰਕੇ ਜਾਂਚ ਕੀਤੀ ਸੀ। ਜਾਂਚ ’ਚ ਇਹ ਦੁਕਾਨਾਂ ਗੈਰ-ਕਾਨੂੰਨੀ ਪਾਈਆਂ ਗਈਆਂ। ਹਰਬੰਸ ਨਗਰ ਰੋਡ ਵਪਾਰਕ ਐਲਾਨਿਆ ਨਹੀਂ ਹੈ, ਇਸ ਲਈ ਇੱਥੇ ਵਪਾਰਕ ਇਮਾਰਤਾਂ ਨਹੀਂ ਬਣਾਈਆਂ ਜਾ ਸਕਦੀਆਂ। ਨਿਗਮ ਨੇ ਪਹਿਲਾਂ ਵੀ ਮਾਲਕ ਨੂੰ ਨੋਟਿਸ ਜਾਰੀ ਕੀਤੇ ਸਨ ਪਰ ਕੋਈ ਜਵਾਬ ਨਹੀਂ ਮਿਲਿਆ।
ਸ਼ਨਿਚਰਵਾਰ ਨੂੰ ਬਿਲਡਿੰਗ ਬ੍ਰਾਂਚ ਦੀ ਟੀਮ ਨੇ ਚਾਰਾਂ ਦੁਕਾਨਾਂ ਨੂੰ ਸੀਲ ਕਰ ਕੇ ਨੋਟਿਸ ਚਿਪਕਾ ਦਿੱਤਾ। ਚੀਫ ਵਿਜੀਲੈਂਸ ਅਫ਼ਸਰ ਨੇ ਸ਼ਹਿਰ ’ਚ ਹੋਰ ਕਈ ਇਮਾਰਤਾਂ ਤੇ ਕਾਲੋਨੀਆਂ ਦੀ ਵੀ ਜਾਂਚ ਕੀਤੀ ਹੈ ਜੋ ਬਿਨਾਂ ਮਨਜ਼ੂਰੀ ਦੇ ਵਿਕਸਤ ਕੀਤੀਆਂ ਗਈਆਂ ਹਨ। ਨਿਗਮ ਦੇ ਸਰੋਤਾਂ ਅਨੁਸਾਰ ਆਉਣ ਵਾਲੇ ਦਿਨਾਂ ’ਚ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।