
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਚੌਪਹਿਰਾ ਸਮਾਗਮ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਡੇਰਾ ਸੰਤਗੜ੍ਹ, ਕਪੂਰਥਲਾ ਰੋਡ ਵਿਖੇ ਹਰਖੋਵਾਲ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਭਗਵਾਨ ਸਿੰਘ ਦੇਖ-ਰੇਖ ਹੇਠ ਨਿਰੰਤਰ ਚਲ ਰਹੇ ਚੁਪਹਿਰਾ ਸਮਾਗਮ ਦੀ ਲੜੀ ਦੌਰਾਨ ਅੱਜ ਦਾ ਚੁਪਹਿਰਾ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਤੇ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ। ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ’ਚ ਕੀਤੇ ਗਏ। ਇਸ ਮੌਕੇ ਮੌਜੂਦਾ ਮੁਖੀ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਵੱਲੋਂ ਗੁਰੂ ਸਾਹਿਬ ਜੀ ਦਾ ਧੰਨਵਾਦ ਕਰਦਿਆਂ ਸੰਗਤ ਨੂੰ ਵਧਾਈ ਦੇ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀ ਗੁਰਦੁਆਰਾ ਡੇਰਾ ਸੰਤਗੜੁ, ਸਿੰਘਪੁਰਾ ਵਿਖੇ ਵੀ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ’ਚ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੰਤਗੜ੍ਹ, ਬਾਬਾ ਹਰਪ੍ਰੀਤ ਸਿੰਘ ਚੋਮੋ ਵਾਲੇ, ਭਾਈ ਸਿਮਰਪ੍ਰੀਤ ਸਿੰਘ ਦੇ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਕਥਾ ਵਾਚਕ ਭਾਈ ਹਰੀ ਸਿੰਘ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ’ਤੇ ਚਨਣਾ ਪਾਇਆ।