ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਦੀ ਠੱਗੀ : ਦੁਬਈ ਦਾ ਝਾਂਸਾ ਦੇ ਕੇ ਹੜੱਪੇ 8.54 ਲੱਖ ਰੁਪਏ, ਮੁਕੱਦਮਾ ਦਰਜ
ਥਾਣਾ ਸਿਟੀ ਹੁਸ਼ਿਆਰਪੁਰ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਵਿਦੇਸ਼ (ਦੁਬਈ) ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਕਥਿਤ ਠੱਗੀ ਕਰਨ ਦੇ ਦੋਸ਼ ਹੇਠ ਸੰਗਰੂਰ ਜ਼ਿਲ੍ਹੇ ਦੇ ਇੱਕ ਵਿਅਕਤੀ ਖਿਲਾਫ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ
Publish Date: Wed, 03 Jun 2026 11:37 AM (IST)
Updated Date: Wed, 03 Jun 2026 12:14 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਥਾਣਾ ਸਿਟੀ ਹੁਸ਼ਿਆਰਪੁਰ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਵਿਦੇਸ਼ (ਦੁਬਈ) ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਕਥਿਤ ਠੱਗੀ ਕਰਨ ਦੇ ਦੋਸ਼ ਹੇਠ ਸੰਗਰੂਰ ਜ਼ਿਲ੍ਹੇ ਦੇ ਇੱਕ ਵਿਅਕਤੀ ਖਿਲਾਫ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਨਾਮਜ਼ਦ ਕੀਤੇ ਗਏ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਭੁੱਲਰ ਪੁੱਤਰ ਗੁਰਨੇਬ ਸਿੰਘ ਵਾਸੀ ਦੇਹਲੀਜ ਕਲਾਂ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ।
ਪੁਲਿਸ ਮੁਤਾਬਕ, ਸੰਦੀਪ ਸਿੰਘ ਭੁੱਲਰ ਨੇ ਮੋਹਿਤ ਸੈਣੀ ਪੁੱਤਰ ਧਰਮਿੰਦਰ ਸੈਣੀ ਵਾਸੀ ਸਥਾਨਕ ਨਵੀਂ ਆਬਾਦੀ ਤੋਂ ਦੁਬਈ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 8,54,000 ਰੁਪਏ ਲਏ ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਰਕਮ ਵਾਪਸ ਕੀਤੀ ਗਈ।
ਸ਼ਿਕਾਇਤ ਦੀ ਮੁਢਲੀ ਜਾਂਚ ਉਪ ਕਪਤਾਨ ਪੁਲਿਸ ਵੱਲੋਂ ਕੀਤੀ ਗਈ। ਜਾਂਚ ਰਿਪੋਰਟ ਦੇ ਆਧਾਰ 'ਤੇ ਪੁਲਿਸ ਵੱਲੋਂ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।