ਮੁਫਤ ਆਯੁਰਵੈਦਿਕ ਤੇ ਹੋਮਿਓਪੈਥਿਕ ਕੈਂਪ ਭਲਕੇ
ਮੁਫਤ ਆਯੁਰਵੈਦਿਕ ਤੇ ਹੋਮਿਓਪੈਥਿਕ ਕੈਂਪ ਭਲਕੇ
Publish Date: Sun, 25 Jan 2026 07:03 PM (IST)
Updated Date: Mon, 26 Jan 2026 04:13 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਆਯੁਰਵੈਦਿਕ ਵਿਭਾਗ ਤੇ ਜ਼ਿਲ੍ਹਾ ਹੋਮਿਓਪੈਥਿਕ ਵਿਭਾਗ ਦੇ ਮਾਹਿਰ ਆਯੁਰਵੈਦਿਕ ਤੇ ਹੋਮਿਓਪੈਥਿਕ ਡਾਕਟਰਾਂ ਵੱਲੋਂ ਮਰਦਾਂ, ਔਰਤਾਂ ਤੇ ਬੱਚਿਆਂ ਦੀਆਂ ਹਰ ਤਰ੍ਹਾਂ ਦੀਆਂ ਬਿਮਾਰੀਆਂ ਲਈ ਮੁਫ਼ਤ ਸਲਾਹ-ਮਸ਼ਵਰਾ, ਟੈਸਟ, ਬੀਪੀ, ਸ਼ੂਗਰ ਆਦਿ ਦੀ ਜਾਂਚ ਦਾ ਕੈਂਪ ਭਲਕੇ 27 ਜਨਵਰੀ ਨੂੰ ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ ਕਮਿਊਨਿਟੀ ਹਾਲ, ਪਾਣੀ ਵਾਲੀ ਟੈਂਕੀ, ਰਾਜਾ ਗਾਰਡਨ ਗਦਾਈਪੁਰ ਵਿਖੇ ਲਗਾਇਆ ਜਾਵੇਗਾ। ਏਐੱਮਓ ਡਾ. ਹਿਮਤ ਮਲਹੋਤਰਾ ਨੇ ਦੱਸਿਆ ਕਿ ਜਾਂਚ ਕਰਨ ਤੋਂ ਇਲਾਵਾ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ।