- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ ਨਿਰਮਲ ਕੁਟੀਆ ਜੌਹਲਾਂ ਵਿਖੇ ਮੁਫ਼ਤ ਦੰਦਾਂ ਦੀ ਜਾਂਚ ਕੈਂਪ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਗੁਰਗੱਦੀ ਦਿਵਸ ਨੂੰ ਸਮਰਪਿਤ ਨਿਰਮਲ ਕੁਟੀਆ, ਜੌਹਲਾਂ ਵਿਖੇ ਨਿਰਮਲ ਕੁਟੀਆ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਜੀ ਦੇ ਆਸ਼ੀਰਵਾਦ ਨਾਲ ਗੁਰੂ ਘਰ ਵਿਖੇ ਮੁਫ਼ਤ ਦੰਦਾਂ ਦੀ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਰਫੈਕਟ 32 ਡੈਂਟਲ ਕੇਅਰ ਕਲੀਨਿਕ ਦੇ ਡਾ. ਰਜਤ ਰਖੇਜਾ ਤੇ ਸ਼੍ਰੀ ਜੀ ਡੈਂਟਲ ਕਲੀਨਿਕ ਦੀ ਡਾ. ਰਿਸ਼ੂ ਵੋਹਰਾ ਨੇ ਦੰਦਾਂ ਦੀ ਮੁਫ਼ਤ ਜਾਂਚ ਕੀਤੀ। ਵੱਖ-ਵੱਖ ਸਮੱਸਿਆਵਾਂ ਦੀ ਜਾਂਚ ਕਰਨ ਦੇ ਨਾਲ-ਨਾਲ ਰੋਕਥਾਮ, ਸਹੀ ਦੇਖਭਾਲ ਅਤੇ ਬਿਹਤਰ ਓਰਲ ਹੈਲਥ ਸਬੰਧੀ ਵਿਸਥਾਰਪੂਰਵਕ ਸਲਾਹ ਵੀ ਦਿੱਤੀ ਗਈ। ਗੁਰਗੱਦੀ ਦਿਵਸ ਦੇ ਪਾਵਨ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਨਿਰਮਲ ਕੁਟੀਆ ਵਿਖੇ ਮੱਥਾ ਟੇਕਣ ਲਈ ਪਹੁੰਚੇ ਅਨੇਕਾਂ ਸ਼ਰਧਾਲੂਆਂ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਅਤੇ ਇਲਾਕਿਆਂ ਦੇ ਵਸਨੀਕਾਂ ਨੇ ਵੀ ਕੈਂਪ ਦਾ ਲਾਭ ਲਿਆ। ਇਸ ਦੌਰਾਨ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਮੁਫ਼ਤ ਸਿਹਤ ਜਾਂਚ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਰੋਕਥਾਮ ਪ੍ਰਤੀ ਜਾਗਰੂਕ ਕਰਨਾ ਹੈ।