ਅੱਖਾਂ ਤੇ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਲਾਇਆ
ਜੰਡਿਆਲਾ ਮੰਜਕੀ ਵਿਖੇ ਅੱਖਾਂ ਤੇ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ
Publish Date: Sun, 17 May 2026 07:36 PM (IST)
Updated Date: Mon, 18 May 2026 04:13 AM (IST)
ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ : ਪਿੰਡ ਜੰਡਿਆਲਾ ਮੰਜਕੀ ਵਿਖੇ ਗੁਰੂ ਨਾਨਕ ਚੈਰੀਟੇਬਲ ਟਰਸਟ ਤੇ ਸੰਧੂ ਜਨਰਲ ਤੇ ਅੱਖਾਂ ਦੇ ਹਸਪਤਾਲ ਵੱਲੋਂ ਸੁਸ਼ਮਾ ਡੈਂਟਲ ਕੇਅਰ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਅੱਖਾਂ ਤੇ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ। ਕੈਂਪ ਦੌਰਾਨ ਅੱਖਾਂ ਦੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ, ਐਨਕਾਂ ਤੇ ਹੋਰ ਜ਼ਰੂਰੀ ਸਮੱਗਰੀ ਵੰਡੀ ਗਈ। ਇਸਦੇ ਨਾਲ ਹੀ ਦੰਦਾਂ ਦੇ ਮਾਹਿਰ ਡਾ. ਸੁਮਿਤ ਅਵਸਥੀ ਤੇ ਉਨ੍ਹਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਵਿਸਥਾਰਪੂਰਵਕ ਚੈੱਕਅਪ ਕੀਤਾ ਗਿਆ ਤੇ ਜ਼ਰੂਰੀ ਦਵਾਈਆਂ ਤੇ ਸਹਾਇਕ ਸਮੱਗਰੀ ਦਿੱਤੀ ਗਈ। ਇਸ ਮੌਕੇ ਹਲਕਾ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਕੈਂਪ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ-ਸੇਵਾ ਦੇ ਕੰਮਾਂ ’ਚ ਹਰੇਕ ਵਿਅਕਤੀ ਨੂੰ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤੇ ਮਨੁੱਖਤਾ ਦੀ ਸੇਵਾ ਲਈ ਨਿਰੰਤਰ ਯਤਨ ਜਾਰੀ ਰਹਿਣੇ ਚਾਹੀਦੇ ਹਨ। ਇਸ ਮੌਕੇ ਡਾ. ਗੁਰਮੰਗਲ ਸਿੰਘ ਸੰਧੂ, ਜਥੇ. ਬਲਰਾਜ ਸਿੰਘ ਜੌਹਲ, ਐੱਸਡੀਓ, ਲੰਬੜਦਾਰ ਜਸਵੰਤ ਸਿੰਘ ਤੇ ਪਿੰਡ ਦੇ ਹੋਰ ਪਤਵੰਤੇ ਵਿਅਕਤੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਡਾਕਟਰਾਂ ਦੀ ਟੀਮ ਵੱਲੋਂ ਸੰਧੂ ਆਈ ਤੇ ਜਨਰਲ ਹਸਪਤਾਲ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।