ਸਵ. ਸੰਤੋਖ ਸਿੰਘ ਪਾਇਲਟ ਦੀ ਯਾਦ ’ਚ ਲਾਇਆ ਅੱਖਾਂ ਦਾ ਮੁਫ਼ਤ ਕੈਂਪ
ਸਵਰਗੀ ਸੰਤੋਖ ਸਿੰਘ ਪਾਇਲਟ ਦੀ ਯਾਦ ’ਚ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ
Publish Date: Sun, 22 Mar 2026 06:18 PM (IST)
Updated Date: Sun, 22 Mar 2026 06:19 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ ਜਲੰਧਰ : ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਜਿੰਦਾ ਸ਼ਹੀਦ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਹੇਠ ਸਵ. ਸੰਤੋਖ ਸਿੰਘ ਪਾਇਲਟ ਦੀ ਯਾਦ ’ਚ 22ਵਾਂ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ। ਗਿਆਨੀ ਕੁਲਵਿੰਦਰ ਸਿੰਘ ਵੱਲੋਂ ਅਰਦਾਸ ਉਪਰੰਤ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਪ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜਥੇਦਾਰ ਮੰਨਣ ਨੇ ਕਿਹਾ ਕਿ ਸਵ. ਸੰਤੋਖ ਸਿੰਘ ਪਾਇਲਟ ਜਿੱਥੇ ਗੁਰਦੁਆਰਾ ਸਾਹਿਬ ’ਚ ਵੱਡੀਆਂ ਸੇਵਾਵਾਂ ਨਿਭਾਉਂਦੇ ਸਨ ਉੱਥੇ ਸਮਾਜ ਪ੍ਰਤੀ ਸੇਵਾਵਾਂ ਲਈ ਹਮੇਸ਼ਾ ਤਤਪਰ ਰਹਿੰਦੇ ਸਨ। ਉਨ੍ਹਾਂ ਵੱਲੋਂ 22 ਸਾਲ ਪਹਿਲਾਂ ਅੱਖਾਂ ਦੇ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਨੂੰ ਅੱਜ ਉਨ੍ਹਾਂ ਦੇ ਪੁੱਤਰ ਕੁਲਦੀਪ ਸਿੰਘ ਪਾਇਲਟ ਸੇਵਾਵਾਂ ਜਾਰੀ ਰੱਖ ਰਹੇ ਹਨ। ਕੈਂਪ ’ਚ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਅੱਖਾਂ ਦੇ ਵਿਭਾਗ ਦੇ ਮੁਖੀ ਡਾ. ਕਪਲਮੀਤ ਸਿੰਘ ਦੀ ਅਗਵਾਈ ਹੇਠ ਡਾ. ਨਵਨੀਤ ਗਰਗ, ਡਾ. ਉੱਤਮ ਕੁਮਾਰ ਤੇ ਉਨ੍ਹਾਂ ਦੀ ਟੀਮ ਵੱਲੋਂ 546 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆ। ਜਾਂਚ ਦੌਰਾਨ 62 ਮਰੀਜ਼ ਅੱਖਾਂ ਦੇ ਆਪ੍ਰੇਸ਼ਨ ਕਰਨ ਵਾਲੇ ਪਾਏ ਗਏ। ਜਿਨ੍ਹਾਂ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਅਪ੍ਰੇਸ਼ਨ ਕੀਤੇ ਜਾਣਗੇ। ਕੈਂਪ ਦੌਰਾਨ ਡਾ. ਤਜਿੰਦਰ ਸਿੰਘ ਗੋਇੰਦੀ ਤੇ ਅੰਮ੍ਰਿਤਪਾਲ ਸਿੰਘ ਕਾਹਲੋ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਕੁਲਦੀਪ ਸਿੰਘ ਪਾਇਲਟ ਪ੍ਰਧਾਨ, ਮਨਿੰਦਰਪਾਲ ਸਿੰਘ ਗੁੰਬਰ ਜਨਰਲ ਸਕੱਤਰ ਤੇ ਪ੍ਰਬੰਧਕ ਕਮੇਟੀ ਵੱਲੋਂ ਡਾਕਟਰ ਸਾਹਿਬਾਨ ਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਬਚਨ ਸਿੰਘ ਬੈਂਸ, ਅਮਰੀਕ ਸਿੰਘ ਪਾਇਲਟ, ਜਗਤਾਰ ਸਿੰਘ ਸੱਗੂ, ਅਮਰਜੀਤ ਸਿੰਘ ਕਿਸ਼ਨਪੁਰਾ, ਮਨਿੰਦਰਪਾਲ ਸਿੰਘ ਗੁੰਬਰ, ਸਾਹਿਬ ਸਿੰਘ ਢਿੱਲੋਂ, ਰਣਜੀਤ ਸਿੰਘ ਰਾਣਾ, ਅਸ਼ਵਨੀ ਅਗਰਵਾਲ ਕੌਂਸਲਰ, ਇੰਦਰਪ੍ਰੀਤ ਸਿੰਘ ਇੰਦੀ ਪਾਇਲਟ, ਹਰਵਿੰਦਰ ਸਿੰਘ ਨਾਗੀ, ਸੁਰਿੰਦਰ ਸਿੰਘ ਬਿੱਟੂ, ਸੁਖਵਿੰਦਰ ਸਿੰਘ ਮੱਕੜ, ਮਾਸਟਰ ਅਮਰੀਕ ਸਿੰਘ, ਹਰਬੰਸ ਸਿੰਘ ਧੂਪੜ, ਚਰਨਜੀਤ ਸਿੰਘ ਖਰਬੰਦਾ, ਅਰਜਨ ਸਿੰਘ, ਬਹਾਦਰ ਸਿੰਘ, ਦਲਜੀਤ ਸਿੰਘ,ਫੁੱਮਣ ਸਿੰਘ, ਗੁਰਮੇਲ ਸਿੰਘ, ਕੁਲਵਿੰਦਰ ਸਿੰਘ, ਸੰਦੀਪ ਸਿੰਘ ਫੁੱਲ, ਗੁਰਮੀਤ ਕੌਰ ਪਾਇਲਟ, ਬਲਬੀਰ ਕੌਰ ਧੂਪੜ, ਰਾਜਵੰਤ ਕੌਰ ਰੱਜੀ ਆਦਿ ਹਾਜ਼ਰ ਸਨ।