ਅੱਖਾਂ ਦਾ ਮੁਫ਼ਤ ਕੈਂਪ ਭਲਕੇ
ਅਮਰਜੀਤ ਸਿੰਘ ਵੇਹਗਲ, ਪੰਜਾਬੀ
Publish Date: Fri, 20 Mar 2026 09:38 PM (IST)
Updated Date: Fri, 20 Mar 2026 09:40 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ, ਸੋਢਲ ਚੌਕ ’ਚ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਸਹਿਯੋਗ ਨਾਲ ਸਵ. ਸੰਤੋਖ ਸਿੰਘ ਪਾਇਲਟ ਦੀ ਯਾਦ ਨੂੰ ਸਮਰਪਿਤ 22 ਮਾਰਚ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਕੁਲਦੀਪ ਸਿੰਘ ਪਾਇਲਟ ਪ੍ਰਧਾਨ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਜਾ ਰਿਹਾ ਹੈ। ਮਨਿੰਦਰਪਾਲ ਸਿੰਘ ਗੁੰਬਰ ਜਨਰਲ ਸਕੱਤਰ ਨੇ ਦੱਸਿਆ ਕਿ ਸਵੇਰੇ 8:30 ਵਜੇ ਅਰਦਾਸ ਕਰਨ ਉਪਰੰਤ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਵਿਧਾਇਕ ਤੇ ਸੰਸਦੀ ਸਕੱਤਰ ਕੇਡੀ ਭੰਡਾਰੀ ਕੈਂਪ ਦਾ ਉਦਘਾਟਨ ਕਰਨਗੇ। ਕੈਂਪ ’ਚ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਅੱਖਾਂ ਦੇ ਮਾਹਿਰ ਡਾਕਟਰ ਅੱਖਾਂ ਦੇ ਵਿਭਾਗ ਦੇ ਮੁਖੀ ਡਾ. ਕਪਲਮੀਤ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ 'ਚ ਸ਼ਾਮਲ ਡਾ. ਨਵਨੀਤ ਗਰਗ ਤੇ ਡਾ. ਉਤਮ ਕੁਮਾਰ ਵੱਲੋਂ ਅੱਖਾਂ ਦੇ ਮਰੀਜ਼ਾਂ ਦੀਆਂ ਅੱਖਾਂ ਦੇ ਸਾਰੇ ਰੋਗਾਂ ਦੀ ਜਾਂਚ, ਚਿੱਟਾ ਮੋਤੀਆਂ ਆਦਿ ਦੀ ਜਾਂਚ ਉਪਰੰਤ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਜੋ ਮਰੀਜ਼ ਅਪ੍ਰੇਸ਼ਨ ਯੋਗ ਹੋਣਗੇ ਉਨ੍ਹਾਂ ਦੇ ਅਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ। ਇਸ ਮੌਕੇ ਕੁਲਦੀਪ ਸਿੰਘ ਪਾਇਲਟ ਪ੍ਰਧਾਨ, ਮਨਿੰਦਰਪਾਲ ਸਿੰਘ ਗੁੰਬਰ ਜਨਰਲ ਸਕੱਤਰ, ਸੁਰਿੰਦਰ ਸਿੰਘ ਬਿੱਟੂ, ਹਰਬੰਸ ਸਿੰਘ ਧੂਪੜ, ਇੰਦਰਪ੍ਰੀਤ ਸਿੰਘ ਪਾਇਲਟ ਆਦਿ ਹਾਜ਼ਰ ਸਨ।