ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਕੱਲ੍ਹ
ਚੀਮਾ ਖੁਰਦ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ 8 ਨੂੰ
Publish Date: Tue, 06 Jan 2026 06:54 PM (IST)
Updated Date: Tue, 06 Jan 2026 06:56 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੱਪਰਾ : ਕਰੀਬੀ ਪਿੰਡ ਚੀਮਾ ਖੁਰਦ ਵਿਖੇ ਸਥਿਤ ਗੁਰਦੁਆਰਾ ਮਹਾਰਾਜ ਅਵਧੂਤ ਸਾਹਿਬ ਜੀ ਤੇ ਮਸਤ ਗੁਰਦੇਵ ਜੀ ਦੇ ਅਸਥਾਨ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਐੱਨਆਰਆਈ ਵੀਰਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ 8 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ। ਇਸ ਮੌਕੇ ਮਿੱਤਰਾ ਆਈ ਕੇਅਰ ਹਸਪਤਾਲ ਵੱਲੋਂ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੀਤੇ ਜਾਣਗੇ।