ਅੱਖਾਂ ਦਾ ਮੁਫਤ ਮੈਡੀਕਲ ਕੈਂਪ 5 ਨੂੰ
ਅੱਖਾਂ ਦਾ ਮੁਫਤ ਚੈੱਕਅਪ, ਆਪਰੇਸ਼ਨ ਅਤੇ ਜਨਰਲ ਮੈਡੀਕਲ ਚੈੱਕਅਪ ਕੈਂਪ 5 ਨੂੰ
Publish Date: Thu, 02 Apr 2026 08:18 PM (IST)
Updated Date: Thu, 02 Apr 2026 08:22 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਤੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਸਮੂਹ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਡਾ. ਸੱਜਣ ਸਿੰਘ ਤੇ ਮਾਤਾ ਗੁਰਦੇਵ ਕੌਰ ਚੈਰੀਟੇਬਲ ਟਰਸਟ ਵੱਲੋਂ ਅੱਖਾਂ ਦਾ ਮੁਫਤ ਚੈੱਕਅਪ, ਆਪ੍ਰੇਸ਼ਨ ਤੇ ਜਨਰਲ ਮੈਡੀਕਲ ਚੈੱਕਅਪ ਕੈਂਪ 5 ਅਪ੍ਰੈਲ ਨੂੰ ਸਵੇਰੇ 9.30 ਤੋਂ ਦੁਪਹਿਰ ਡੇਢ ਵਜੇ ਤੱਕ ਗੁਰਦੁਆਰਾ ਸਾਹਿਬ ਸੰਮੀਪੁਰ ਨੇੜੇ ਵਡਾਲਾ ਚੌਕ ’ਚ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ ਤੇ ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ ਨੇ ਦੱਸਿਆ ਕਿ ਅੱਖਾਂ ਦੇ ਆਪ੍ਰੇਸ਼ਨ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ’ਚ ਕੀਤੇ ਜਾਣਗੇ। ਰਜਿਸਟ੍ਰੇਸ਼ਨ ਸਵੇਰੇ 9.30 ਵਜੇ ਕੀਤੀ ਜਾਵੇਗੀ। ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ। ਕੈਂਪ ਦੇ ਦੌਰਾਨ ਈਸੀਜੀ ਤੇ ਬਲੱਡ ਸ਼ੂਗਰ ਟੈਸਟ ਮੁਫ਼ਤ ਕੀਤੇ ਜਾਣਗੇ। ਅੱਖਾਂ ਦੇ ਆਪ੍ਰੇਸ਼ਨ ਕਰਵਾਉਣ ਵਾਲੇ ਰੋਗੀਆਂ ਨੂੰ ਦਵਾਈਆਂ ਤੇ ਐਨਕਾਂ ਮੁਫਤ ਦਿੱਤੀਆਂ ਜਾਣਗੀਆਂ।