ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਭਲਕੇ
ਅੱਖਾਂ ਦਾ ਮੁਫਤ ਆਪਰੇਸ਼ਨ ਕੈਂਪ ਭਲਕੇ
Publish Date: Fri, 23 Jan 2026 08:43 PM (IST)
Updated Date: Fri, 23 Jan 2026 08:45 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਰਤਾਰਪੁਰ : ਲਾਇਨਜ਼ ਕਲੱਬ ਤੇ ਆਪੀ ਚੈਰੀਟੇਬਲ ਹਸਪਤਾਲ ਵੱਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ 25 ਜਨਵਰੀ ਨੂੰ ਸਵੇਰੇ 10 ਤੋਂ 2 ਵਜੇ ਤਕ ਆਪੀ ਚੈਰੀਟੇਬਲ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪੀ ਚੈਰੀਟੇਬਲ ਫਾਊਂਡੇਸ਼ਨ ਟਰੱਸਟ ਦੀ ਸਕੱਤਰ ਸੁਮਨਲਤਾ ਕੱਲ੍ਹਣ ਨੇ ਦੱਸਿਆ ਕਿ ਅੱਖਾਂ ਦੇ ਮਾਹਿਰ ਡਾ. ਐੱਮਪੀਐੱਸ ਭਾਟੀਆ ਤੇ ਉਨ੍ਹਾਂ ਦੀ ਟੀਮ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰ ਕੇ ਆਪ੍ਰੇਸ਼ਨ ਕਰਨਗੇ। ਬਿਨਾਂ ਟਾਂਕੇ ਵਾਲੇ ਅੱਖਾਂ ਦੇ ਲੈਂਜ ਮੁਫ਼ਤ ਪਾਏ ਜਾਣਗੇ। ਦਵਾਈਆਂ ਤੇ ਐਨਕਾਂ ਵੀ ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ।