ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਅੱਜ
ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਅੱਜ
Publish Date: Tue, 10 Mar 2026 10:05 PM (IST)
Updated Date: Tue, 10 Mar 2026 10:12 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਸਥਾਨਕ ਦਸ਼ਮੇਸ਼ ਪਾਰਕ ’ਚ ਹਰੇਕ ਤਰ੍ਹਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਕੈਂਪ ਲਾਇਆ ਜਾਵੇਗਾ, ਜਿਸ ’ਚ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਜਾਣਕਾਰੀ ਦਿੰਦਿਆਂ ਬੀਬੀ ਰਣਜੀਤ ਕੌਰ ਡਾਇਰੈਕਟਰ ਇਨਫੋਟੈੱਕ ਪੰਜਾਬ ਵੱਲੋਂ ਕਿਹਾ ਗਿਆ ਕਿ ਸਵ. ਰਤਨ ਸਿੰਘ ਕਾਕੜ ਕਲਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਇਹ ਕੈਂਪ ਪਰਿਵਾਰ ਦੇ ਸਾਰੇ ਜੀਆਂ ਵੱਲੋਂ ਸਤਿਯੁਗ ਜਾਗੋ ਵੈੱਲਫੇਅਰ ਸੁਸਾਇਟੀ ਸ਼ਾਹਕੋਟ (ਜਲੰਧਰ) ਦੇ ਸਹਿਯੋਗ ਨਾਲ ਸਵੇਰੇ 9 ਵਜੇ ਤੋਂ 3 ਵਜੇ ਦੁਪਹਿਰ ਤੱਕ ਲਗਵਾਇਆ ਜਾ ਰਿਹਾ ਹੈ ਜਿਸ ’ਚ ਨਸ਼ਾ ਛੁਡਵਾਉਣ ਲਈ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਮੌਕੇ ਲਛਮਣ ਸਿੰਘ, ਸੁਖਦੇਵ ਸਿੰਘ, ਮਨਦੀਪ ਸਿੰਘ ਝੀਤਾ, ਸਨਦੀਪ ਪੁਰੀ, ਸਤਨਾਮ ਸਿੰਘ, ਅਮਰੀਕ ਸਿੰਘ ਤੇ ਸੁਖਵਿੰਦਰ ਸਿੰਘ ਵੀ ਮੌਜੂਦ ਸਨ।