ਮੁਫਤ ਹੋਮੀਓਪੈਥੀ ਮੈਡੀਕਲ ਕੈਂਪ 24 ਨੂੰ : ਬੀਬੀ ਕਾਕੜ
ਸਵ. ਰਤਨ ਸਿੰਘ ਦੀ ਯਾਦ ‘ਚ ਮੁਫਤ ਹੋਮੀਓਪੈਥੀ ਮੈਡੀਕਲ ਕੈਂਪ 24 ਨੂੰ : ਬੀਬੀ ਕਾਕੜ
Publish Date: Mon, 20 Apr 2026 08:08 PM (IST)
Updated Date: Mon, 20 Apr 2026 08:12 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸਤਯੁੱਗ ਜਾਗੋ ਵੈੱਲਫੇਅਰ ਸੁਸਾਇਟੀ ਸ਼ਾਹਕੋਟ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਸਵ: ਰਤਨ ਸਿੰਘ ਕਾਕੜ ਕਲਾਂ ਦੇ ਪਰਿਵਾਰ ਵੱਲੋਂ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਵਿਸ਼ਾਲ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਾਇਆ ਜਾ ਰਿਹਾ ਹੈ। ਇਹ ਕੈਂਪ 24 ਅਪ੍ਰੈਲ ਨੂੰ ਗੁਰਦੁਆਰਾ ਤੀਰਥ ਸਰ (ਤਪਾ ਸਾਹਿਬ), ਨੇੜੇ ਦਾਣਾ ਮੰਡੀ ਪਰਜੀਆਂ ਕਲਾਂ ’ਚ ਲਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਚੇਅਰਪਰਸਨ ਤੇ ਪੰਜਾਬ ਇਨਫੋਟੈੱਕ ਦੇ ਡਾਇਰੈਕਟਰ ਬੀਬੀ ਰਣਜੀਤ ਕੌਰ ਕਾਕੜ ਨੇ ਦੱਸਿਆ ਕਿ ਸਵ. ਰਤਨ ਸਿੰਘ ਕਾਕੜ ਕਲਾਂ ਦੀ ਯਾਦ ਵਿਚ ਲਾਇਆ ਜਾ ਰਿਹਾ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2:00 ਵਜੇ ਤੱਕ ਚਲੇਗਾ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੀਤਾ ਜਾਵੇਗਾ ਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਨਸ਼ਾ ਛੁਡਾਉਣ ਵਾਸਤੇ ਵੀ ਵਿਸ਼ੇਸ਼ ਤੌਰ ‘ਤੇ ਦਵਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਵ. ਰਤਨ ਸਿੰਘ ਦਾ ਸੁਪਨਾ ਸੀ ਕਿ ਇਲਾਕੇ ਦੇ ਲੋੜਵੰਦ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮਿਲਣ। ਇਸੇ ਉਦੇਸ਼ ਦੀ ਪੂਰਤੀ ਤੇ ਮਾਨਵਤਾ ਦੀ ਸੇਵਾ ਲਈ ਕਾਕੜ ਪਰਿਵਾਰ ਤੇ ਸੁਸਾਇਟੀ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ’ਚ ਪੁੱਜ ਕੇ ਇਸ ਮੁਫ਼ਤ ਕੈਂਪ ਦਾ ਲਾਭ ਉਠਾਉਣ। ਇਸ ਮੌਕੇ ਲਛਮਣ ਸਿੰਘ ਪੂਨੀਆਂ, ਸੁਖਦੇਵ ਸਿੰਘ, ਮਨਦੀਪ ਸਿੰਘ ਝੀਤਾ ਪੀਏ, ਸੰਦੀਪ ਪੁਰੀ, ਸਤਨਾਮ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।